ਅਕਾਲੀ-ਭਾਜਪਾ ਵੱਲੋਂ ਦਿੱਤੀਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ -: ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬੀਆਂ ਦੀ ਦੋਖੀ ਹੈ, ਜਿਸਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਝੂਠੇ ਵਾਅਦਿਆਂ ਦੀ ਅਸਲੀਅਤ 6 ਮਹੀਨੇ ਦੇ ਕਾਰਜਕਾਲ ਦੌਰਾਨ ਹੀ ਦਿਖਾ ਦਿੱਤੀ ਹੈ। ਅੱਜ ਇੱਥੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਰੱਖੀ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰ: ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਦੀ ਪੂਰਤੀ ਤਾਂ ਕੀ ਕਰਨੀ ਸੀ ਬਲਕਿ ਅਕਾਲੀ-ਭਾਜਪਾ ਗਠਜੋੜ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵੀ ਬੰਦ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨਾ ਤਾਂ ਆਪਣੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ ਮਾਫ਼ ਕਰ ਸਕੀ ਹੈ ਅਤੇ ਨਾ ਹੀ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜਗਾਰ ਦੇਣ ਦਾ ਵਾਅਦਾ ਪੂਰਾ ਕੀਤਾ ਹੈ।ਰੈਲੀ ਨੂੰ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਪ੍ਰਕਾਸ਼ ਝਾਅ, ਸੰਗਠਨ ਮੰਤਰੀ ਦਿਨੇਸ਼ ਕੁਮਾਰ, ਅਵਿਨਾਸ਼ ਰਾਏ ਖੰਨਾ, ਸਵ: ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ, ਉਮੀਦਵਾਰ ਸਵਰਨ ਸਲਾਰੀਆ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ, ਗੁਰਬਚਨ ਸਿੰਘ ਬੱਬੇਹਾਲੀ, ਜਗੀਰ ਕੌਰ, ਸੁੱਚਾ ਸਿੰਘ ਲੰਗਾਹ, ਸੇਵਾ ਸਿੰਘ ਸੇਖਵਾਂ, ਨਿਰਮਲ ਸਿੰਘ ਕਾਹਲੋਂ, ਮਾਸਟਰ ਮੋਹਨ ਲਾਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਭਾਜਪਾ ਯੁਵਾ ਮੋਰਚੇ ਦੇ ਪ੍ਰਧਾਨ ਸਿਵਵੀਰ ਸਿੰਘ ਰਾਜਨ, ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ, ਜ਼ਿਲ੍ਹਾ ਗੁਰਦਾਸਪੁਰ ਭਾਜਪਾ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਆਦਿ ਨੇ ਵੀ ਸੰਬੋਧਿਤ ਕੀਤਾ।

Be the first to comment

Leave a Reply

Your email address will not be published.


*