ਅਦਾਲਤ ਨੇ ਰਾਮ ਰਹੀਮ ਦੇ ਚੇਲਿਆਂ ਤੋਂ ਦੇਸ਼ ਧਰੋਹ ਦਾ ਮੁਕੱਦਮਾ ਹਟਾਇਆ

ਚੰਡੀਗੜ੍ਹ — 20 ਅਗਸਤ 2017 ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਦੋਸ਼ੀ ਸਾਬਿਤ ਹੋਣ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਪੰਜਾਬ ਤੇ ਹਰਿਆਣਾ ਵਿਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ ਜਿਸਦੇ ਚਲਦਿਆਂ ਪੁਲਿਸ ਨੇ ਡੇਰਾ ਪ੍ਰੇਮੀਆਂ ਨੂੰ ਹਿੰਸਾ ਫੈਲਾਉਣ ਦੇ ਮਾਮਲਿਆਂ ‘ਚ ਵੱਡੀ ਗਿਣਤੀ ਵਿਚ ਗ੍ਰਿਫਤਾਰੀਆਂ ਕੀਤੀਆਂ ਸਨ। ਜਿੰਨ੍ਹਾਂ ਵਿਚੋਂ ਕਈਆਂ ਖਿਲਾਫ ਦੇਸ਼ ਧਰੋਹ ਦੇ ਮਾਮਲੇ ਅਧਾਰਿਤ ਕੇਸ ਵੀ ਠੋਕੇ ਗਏ ਸਨ। ਪਰ ਅੱਜ ਪੰਚਕੂਲਾ ਦੀ ਅਦਾਲਤ ਨੇ ੧੯ ਡੇਰਾ ਪ੍ਰੇਮੀਆਂ ਖਿਲਾਫ ਹਿੰਸਾ ਫੈਲਾਉਣ ਤੇ 40 ਲੋਕਾਂ ਦੀ ਮੌਤ ਦੇ ਦੋਸ਼ਾਂ ਤਹਿਤ ਦਰਜ ਹੋਏ ਦੇਸ਼ ਧਰੋਹ ਮਾਮਲੇ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ।