ਅਰੁਣਾ ਆਸਫ਼ ਅਲੀ ਯਾਦਗਾਰੀ ਟਰੱਸਟ ਨੂੰ ਲੋਕ ਸੇਵਾ ਦੇ 20 ਵਰ੍ਹੇ ਪੂਰੇ ਕਰਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ : ”ਸਮਾਜਕ ਸੁਧਾਰਾਂ ਦੇ ਖੇਤਰ ਵਿੱਚ ਗ਼ੈਰ ਸਰਕਾਰੀ ਸੰਗਠਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਸਮਾਜ ਦੇ ਦੱਬੇ ਕੁਚਲੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਪ੍ਰਤੀ ਆਪਣੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।” ਇਹ ਵਿਚਾਰ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਅਰੁਣਾ ਆਸਫ਼ ਅਲੀ ਯਾਦਗਾਰੀ ਟਰੱਸਟ ਵਲੋਂ ਲੋਕ ਸੇਵਾ ਦੇ 20 ਵਰ੍ਹੇ ਪੂਰੇ ਕਰਨ ਮੌਕੇ ਕਰਵਾਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਸ. ਧਰਮਸੋਤ ਨੇ ਆਪਣੇ ਸੰਬੋਧਨ ਵਿੱਚ ਗ਼ੈਰ ਸੰਗਠਿਤ ਖੇਤਰਾਂ ਵਿੱਚ ਕੰਮ ਕਰਦੇ ਦਲਿਤਾਂ ਅਤੇ ਕਿਰਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ‘ਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਅਰੁਣਾ ਆਸਫ਼ ਅਲੀ ਟਰੱਸਟ ਵਲੋਂ ਬਿਨਾਂ ਕਿਸੇ ਜਾਤ-ਪਾਤ ਅਤੇ ਧਰਮ ਦੇ ਵਖਰੇਵੇਂ ਦਾ ਖਿਆਲ ਕੀਤਿਆਂ ਸਮਾਜ ਦੇ ਆਰਥਿਕ ਰੂਪ ਨਾਲ ਪੱਛੜੇ ਵਰਗਾਂ ਦੀ ਭਲਾਈ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਦੇ ਪੁਨਰ ਨਿਰਮਾਣ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਵਿਕਾਸ ਦੇ ਹਰ ਖੇਤਰ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਸਭਨਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਤਸੱਲੀ ਪ੍ਰਗਟਾਈ ਕਿ ਅਰੁਣਾ ਆਸਫ਼ ਅਲੀ ਟਰੱਸਟ ਵਲੋਂ ਬੀਤੇ ਦਹਾਕੇ ਵਿੱਚ 7 ਹਜ਼ਾਰ ਤੋਂ ਜ਼ਿਆਦਾ ਲੜਕੀਆਂ ਨੂੰ ਕੰਪਿਊਟਰ, ਬਿਊਟੀ ਕਲਚਰ ਅਤੇ ਸਟਿੱਚਿੰਗ ਤੇ ਟੇਲਰਿੰਗ ਆਦਿ ਵਿਸ਼ਿਆਂ ਵਿੱਚ ਕਿੱਤਾਮੁਖੀ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਫਾਇਦਾ ਉਠਾਉਂਦੇ ਹੋਏ ਕਈ ਲੜਕੀਆਂ ਰੁਜ਼ਗਾਰ ਹਾਸਲ ਕਰਨ ‘ਚ ਸਫ਼ਲ ਵੀ ਹੋਈਆਂ ਹਨ। ਟਰੱਸਟ ਵਲੋਂ ਪੰਜਾਬ ਦੇ ਪਿੰਡਾਂ ਵਿੱਚ ਸਹੂਲਤਾਂ ਤੋਂ ਵਾਂਝੀਆਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਘਰਾਂ ਵਿੱਚ ਕੰਮ ਕਰਦੇ ਅਤੇ ਕੂੜਾ-ਕਰਕਟ ਚੁੱਕਣ ਦਾ ਕੰਮ ਕਰਦੇ ਪਰਿਵਾਰਾਂ ਨਾਲ ਸਬੰਧਤ ਝੁੱਗੀ ਝੋਂਪੜੀਆਂ ਵਿੱਚ ਰਹਿੰਦੇ ਬੱਚਿਆਂ ਲਈ ਸਕੂਲ ਵੀ ਚਲਾਏ ਜਾ ਰਹੇ ਹਨ।

Be the first to comment

Leave a Reply