ਅਸਾਮ ‘ਚ ਹੜ੍ਹ ਕਾਰਨ 44 ਮੌਤਾਂ

ਗੁਹਾਟੀ – ਅਸਾਮ ਵਿਚ ਹੜ੍ਹ ਕਾਰਨ ਹਾਲਾਤ ਖਰਾਬ ਹਨ। ਸੂਬੇ ਦੇ 24 ਜ਼ਿਲ੍ਹੇ ਹੜ੍ਹ ਦੀ ਲਪੇਟ ਵਿਚ ਹਨ। ਅਜੇ ਤੱਕ 44 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕਰੀਬ 17.2 ਲੱਖ ਲੋਕ ਹੜ੍ਹ ਕਾਰਨ ਪ੍ਰਭਾਵਤ ਹਨ। ਹੜ੍ਹ ਦਾ ਅਸਰ ਇਨਸਾਨਾਂ ਦੇ ਨਾਲ ਨਾਲ ਜਾਨਵਰਾਂ ‘ਤੇ ਪੈ ਰਿਹਾ ਹੈ। ਗੈਂਡੋਂ ਦੇ ਲਈ ਮਸ਼ਹੂਰ ਕਾਜੀਰੰਗਾ ਨੈਸ਼ਨਲ ਪਾਰਕ ਅੱਧਾ ਡੁੱਬ ਚੁੱਕਾ ਹੈ। ਪਾਰਕ ਦੇ ਜਾਨਵਰਾਂ ਨੂੰ ਹੜ੍ਹ ਤੋਂ ਬਚਾਉਣ  ਦੀ ਕੋਸ਼ਿਸ਼ ਜਾਰੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਲੱਗ ਅਲੱਗ ਖੇਤਰਾਂ ਵਿਚ ਹੜ੍ਹ ਦੇ ਹਾਲਾਤ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਕੇਂਦਰ ਵਲੋਂ ਹਰ ਸੰਭਵ ਮਦਦ ਦਾ ਵਾਅਦਾ ਕੀਤਾ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਨੂੰ ਰਾਹਤ ਤੇ ਬਚਾਅ ਕਾਰਜ ਦਾ ਨਿਰੀਖਣ ਕਰਨ ਅਤੇ ਹਰ ਸੰਭਵ ਮਦਦ ਦੇਣ ਲਈ ਕਿਹਾ ਹੈ। ਮੋਦੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ‘ਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਦਿੱਲੀ ਤੇ ਰਾਜਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਅਸਾਮ ਦੇ ਹੜ੍ਹ ਕਾਰਨ ਅਧਿਕਾਰੀਆਂ ਨੇ ਬੁਧਵਾਰ ਨੂੰ ਦੱਸਿਆ ਕਿ ਹੁਣ ਤੱਕ ਹੜ੍ਹ ਕਾਰਨ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਸਾਮ ਸੂਬੇ ਦੇ ਕੁਦਰਤੀ ਆਫਤ ਰੋਕੂ ਅਧਿਕਾਰੀਆਂ ਮੁਤਾਬਕ ਬੀਤੇ 24 ਘੰਟੇ ਵਿਚ ਅਲੱਗ ਅਲੱਗ ਹਾਦਸਿਆਂ ਵਿਚ ਪੰਜ ਲੋਕਾਂ ਦੀ ਮੌਤ ਹੋਈ। ਬੁਧਵਾਰ ਤੱਕ 17 ਲੱਖ 18 ਹਜ਼ਾਰ 135 ਲੋਕ ਹੜ੍ਹ ਕਾਰਨ ਪ੍ਰਭਾਵਤ ਹੋਏ ਹਨ। 31 ਹਜ਼ਾਰ ਲੋਕਾਂ ਦੇ ਲਈ 294 ਰਾਹਤ ਕੈਂਪ ਲਗਾਏ ਗਏ ਹਨ। ਰਾਹਤ ਦਲ ਰਾਹਤ ਅਤੇ  ਬਚਾਅ ਕਾਰਜ ਵਿਚ ਲੱਗੇ ਹਨ। ਹੁਣ ਤੱਕ ਦੋ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ।

Be the first to comment

Leave a Reply