ਅੰਗਰੇਜ਼ੀ ਮੈਨੂੰ ਸਮਝ ਨਹੀਂ ਆਉਂਦੀ – ਸਿਮਰਜੀਤ ਬੈਂਸ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਦਨ ਵਿਚ ਜ਼ਿਆਦਾਤਰ ਅੰਗਰੇਜ਼ੀ ‘ਚ ਭਾਸ਼ਣ ਦੇਣ ਦਾ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਵਿਰੋਧ ਕੀਤਾ ਹੈ। ਮੁੱਖ ਮੰਤਰੀ ਵਲੋਂ ਅੰਗਰੇਜ਼ੀ ‘ਚ ਭਾਸ਼ਣ ਦੇ ਵਿਰੋਧ ‘ਚ ਵਾਕ ਆਊਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਬੋਲੀ ਜਾਂਦੀ ਅੰਗਰੇਜ਼ੀ ਮੈਨੂੰ ਸਮਝ ਨਹੀਂ ਆਉਂਦੀ।
ਬੈਂਸ ਨੇ ਕਿਹਾ ਕਿ ਉਹ ਪਹਿਲਾਂ ਵੀ ਸਪੀਕਰ ਸਾਹਿਬ ਨੂੰ ਬੇਨਤੀ ਕਰ ਚੁੱਕੇ ਹਨ ਕਿ ਜਾਂ ਮੁੱਖ ਮੰਤਰੀ ਨੂੰ ਆਪਣਾ ਭਾਸ਼ਣ ਪੰਜਾਬੀ ਵਿਚ ਸੰਬੋਧਨ ਕਰਨ ਲਈ ਕਿਹਾ ਜਾਵੇ ਜਾਂ ਕੋਈ ਅਜਿਹਾ ਸਾਫਟਵੇਅਰ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾਵੇ ਜਿਸ ਨਾਲ ਉਨ੍ਹਾਂ ਨੂੰ ਕੈਪਟਨ ਦੀ ਅੰਗਰੇਜ਼ੀ ਪੰਜਾਬੀ ਵਿਚ ਸੁਣ ਸਕੇ।