ਅੰਤਰ ਯੂਨੀਵਰਸਿਟੀ ਤਾਇਕਵਾਂਡੋ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ – ਆਲ ਇੰਡੀਆ ਇੰਟਰ ਯੂਨੀਵਰਸਿਟੀ ਤਾਇਕਵਾਂਡੋ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਈ ਗਈ ਜਿਸ ਵਿੱਚ ਪੂਰੇ ਭਾਰਤ ਦੀਆਂ ਲਗਭਗ 110 ਯੂਨੀਵਰਸਟੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਕੋਚ ਸਤਵਿੰਦਰ ਸਿੰਘ ਦੀ ਦੇਖ ਰੇਖ ਹੇਠ ਹਿੱਸਾ ਲੈ ਓਵਰ ਆਲ ਦੂਜਾ ਸਥਾਨ ਹਾਸਿਲ ਕੀਤਾ।
ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਕੋਚ ਸਤਵਿੰਦਰ ਸਿੰਘ ਨੇ ਦੱਸਿਆ ਕਿ ਸ਼ਰੇਆ ਪਟੇਲ ਕਾਲਜ ਰਾਜਪੁਰਾ -73 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨਾ, ਰਵੀਤਾ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ੈਂ73 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ, ਚਿੱਤਰਾ ਨੈਸ਼ਨਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਚੁਪਕੀ ਨੇ -53 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ, ਸਮਨਦੀਪ ਮੋਦੀ ਕਾਲਜ ਪਟਿਆਲਾ ਨੇ -67 ਕਿਲੋਗ੍ਰਾਮ ਭਾਰ ਵਰਗ ਵਿੱਚ ਅਤੇ ਅਜੈ ਮੋਦੀ ਕਾਲਜ ਨੇ ਂ87 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਤਮਗਾ ਹਾਸਿਲ ਕੀਤਾ। ਟੀਮ ਦੇ ਨਾਲ ਮੈਨੇਜਰ ਦੇ ਤੋਰ ਤੇ ਸੁਰਿੰਦਰ ਪਾਲ ਸਿੰਘ ਅਤੇ ਅਜਮੇਰ ਸਿੰਘ ਮੋਜੂਦ ਰਹੇ।
ਟੀਮ ਦਾ ਯੂਨੀਵਰਸਿਟੀ ਕੈਂਪਸ ਪੁੱਜਣ ਤੇ ਡਾਇਰੈਕਟਰ ਸਪੋਰਟਸ ਗੁਰਦੀਪ ਕੌਰ ਰੰਧਾਵਾ ਅਤੇ ਕੋਚ ਦਲਬੀਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਾਲ ਹੀ ਉਨਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਤਾਇਕਵਾਂਡੋ ਟੀਮ ਲਗਾਤਾਰ 8 ਸਾਲਾਂ ਤੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿੱਚ ਆਉਣ ਦਾ ਮਾਣ ਹਾਸਿਲ ਕਰ ਰਹੀ ਹੈ ਅਤੇ ਇਹ ਰਿਕਾਰਡ ਦਾ ਸਿਹਰਾ ਕੋਚ ਸਤਵਿੰਦਰ ਸਿੰਘ ਨੂੰ ਜਾਂਦਾ ਹੈ।

Be the first to comment

Leave a Reply