ਅੰਮ੍ਰਿਤਸਰ ‘ਚ ਨਗਰ-ਨਿਗਮ ਚੋਣਾਂ ਲਈ ਦੋ-ਦੋ ਵੋਟਾਂ ਬਣਨ ਦੇ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ  : ਅੰਮ੍ਰਿਤਸਰ ‘ਚ ਨਗਰ-ਨਿਗਮ ਚੋਣਾਂ ਤੋਂ ਪਹਿਲਾਂ ਹੀ ਚੋਣ ਕਮਿਸ਼ਨ ਦੀ ਘਟੀਆ ਕਾਰਗੁਜ਼ਾਰੀ ਦੀ ਪੋਲ ਖੁੱਲ੍ਹ ਗਈ ਹੈ। ਇੱਥੇ ਦੋ-ਦੋ ਵੋਟਾਂ ਬਣਨ ਦੇ ਮਾਮਲੇ ਸਾਹਮਣੇ ਆਏ ਹਨ। ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਕ ਉਮੀਦਵਾਰ ਅਤੇ ਉਸ ਦੇ ਪਰਿਵਾਰ ਦੀਆਂ ਹੀ ਦੋ-ਦੋ ਵੋਟਾਂ ਬਣ ਗਈਆਂ।ਉਮੀਦਵਾਰ ਲੋਕਸ ਮਸੀਹ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਮਿਲ ਕੇ ਚੋਣਾਂ ਨਹੀਂ ਕਰਵਾ ਰਹੇ ਸਗੋਂ ਕਾਂਗਰਸ ਦੀ ਕਾਰਪੋਰੇਸ਼ਨ ਬਣਾਉਣ ਦੀਆਂ ਤਿਆਰੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਇਸ ਗਲਤੀ ਨੂੰ ਠੀਕ ਕਰਵਾਇਆ ਜਾਵੇ ਅਤੇ ਜਿਨ੍ਹਾਂ ਅਧਿਕਾਰੀਆਂ ਨੇ ਇਹ ਸੂਚੀਆਂ ਬਣਾਈਆਂ ਹਨ, ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇ।

Be the first to comment

Leave a Reply