ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸ. ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ :ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸਾਬਕਾ ਸਿੱਖਿਆ ਮੰਤਰੀ ਤੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ,ਸਿੱਖ ਵਿਦਵਾਨ ਤੇ ਨਿਧੜਕ ਸਿੱਖ ਆਗੂ ਸ. ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ, ਪ੍ਰੋਫ਼ੈਸਰ ਮੋਹਨ ਸਿੰਘ, ਮਨਮੋਹਨ ਸਿੰਘ ਬਰਾੜ, ਅੰਮ੍ਰਿਤ ਲਾਲ ਮੰਨਣ,ਇੰਜ.ਦਲਜੀਤ ਸਿੰਘ ਕੋਹਲੀ, ਪ੍ਰਧਾਨ ਕੁਲਵੰਤ ਸਿੰਘ ਅਣਖੀ, ਸੀ.ਮੀਤ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਹਰਦੀਪ ਸਿੰਘ ਚਾਹਲ,ਜਨਰਲ ਸਕੱਤਰ ਮਨਜੀਤ ਸਿੰਘ ਸੈਣੀ, ਖ਼ਜਾਨਚੀ ਸਕੱਤਰ ਲਖਬੀਰ ਸਿੰਘ ਘੁੰਮਣ ਤੇ ਹੋਰਨਾਂ ਮੈਂਬਰਾਂ ਨੇ ਕਿਹਾ ਕਿ ਉਹ ਇਕ ਨਿਧੜ੍ਹਕ ਸਿੱਖ ਚਿੰਤਕ ਸਨ,ਜਿਨ੍ਹਾਂ ਨੇ ਹਮੇਸ਼ਾਂ ਆਪਣੀ ਵਿਚਾਰਧਾਰਾ `ਤੇ ਪਹਿਰਾ ਦਿੱਤਾ।ਉਹ ਬਹੁਤ ਸਮਾਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀਆਂ ਸੇਵਾਵਾਂ ਨਿਭਾਉਣ ਵਾਲੇ ਨਿੱਧੜਕ ਆਗੂ ਸ. ਗੁਰਚਰਨ ਸਿੰਘ ਟੌਹੜਾ ਦੀ ਸਜੀ ਬਾਂਹ ਸਨ।ਉਹ ਅੰਮ੍ਰਿਤਸਰ ਵਿਕਾਸ ਮੰਚ ਦੀਆਂ ਗਤੀਵਿਧੀਆਂ ਵਿਚ ਭਾਗ ਲੈਂਦੇ ਰਹੇ।ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਬਾਨੀ ਮੈਂਬਰਾਂ ਵਿੱਚੋਂ ਇਕ ਸਨ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਕੇਵਲ ਪ੍ਰਵਾਰ ਨੂੰ ਸਗੋਂ ਸਮੁੱਚੇ ਸਮਾਜ ਨੂੰ ਘਾਟਾ ਪਿਆ ਹੈ।ਉਨ੍ਹਾਂ ਦੀਆਂ ਕੀਤੀਆਂ ਸਮਾਜ ਤੇ ਪੰਥ ਪ੍ਰਤੀ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Be the first to comment

Leave a Reply