ਅੰਮ੍ਰਿਤਸਰ ਵਿਚ ਹੋਈਆਂ ਮੌਤਾਂ ‘ਤੇ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਪ੍ਰਗਟ ਕੀਤਾ;ਰਾਮਦਾਸ ਹਸਪਤਾਲ ਮੁਫਤ ਇਲਾਜ

0
21

ਬਰਨਾਲਾ— ਅੰਮ੍ਰਿਤਸਰ ਵਿਚ ਬੀਤੇ ਦਿਨ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਹੋਈਆਂ ਮੌਤਾਂ ‘ਤੇ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਗੁਰੂ ਰਾਮਦਾਸ ਹਸਪਤਾਲ ਵਿਚ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਖਾਣ ਲਈ ਮੁਫਤ ਲੰਗਰ ਵੀ ਮੁਹੱਈਆ ਕਰਵਾਇਆ ਜਾਵੇਗਾ।