ਆਂਗਣਵਾੜੀ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, ਪਟਿਆਲਾ ‘ਚ ਮੁਲਾਜ਼ਮਾਂ ‘ਤੇ ਲਾਠੀਚਾਰਜ ਦਾ ਮਾਮਲਾ

ਬਠਿੰਡਾ-ਪਟਿਆਲਾ ‘ਚ ਸੰਘਰਸ਼ ਕਰ ਰਹੇ ਆਂਗਣਵਾੜੀ ਮੁਲਾਜ਼ਮਾਂ ‘ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ‘ਚ ਆਂਗਣਵਾੜੀ ਮੁਲਾਜ਼ਮਾਂ ਨੇ ਬਠਿੰਡਾ ਦੇ ਬੱਸ ਸਟੈਂਡ ਚੌਕ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ ‘ਚ ਸ਼ਹਿਰ ‘ਚ ਰੋਸ ਮਾਰਚ ਕਰ ਕੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਜ਼ਿਲਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਨੇ ਕਿਹਾ ਕਿ ਪਟਿਆਲਾ ‘ਚ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਸੀ। ਇਸ ਦੌਰਾਨ ਰਾਤ ਨੂੰ ਜਦ ਆਂਗਣਵਾੜੀ ਮੁਲਾਜ਼ਮ ਸੌਂ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ‘ਤੇ ਲਾਠੀਚਾਰਜ ਕਰ ਦਿੱਤਾ ਤੇ ਸੌਂ ਰਹੀਆਂ ਔਰਤਾਂ ‘ਤੇ ਪਾਣੀ ਦੀਆਂ ਬੌਛਾਰਾਂ ਮਾਰੀਆਂ ਗਈਆਂ। ਇਸ ਦੌਰਾਨ ਪੁਲਸ ਨੇ ਯੂਨੀਅਨ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ। ਰੋਸ ਪ੍ਰਦਰਸ਼ਨ ਤੋਂ ਬਾਅਦ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Be the first to comment

Leave a Reply