ਆਂਗਨਵਾੜੀ ਕੇਂਦਰ ਬੰਦ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਕਿਸੇ ਆਂਗਨਵਾੜੀ ਵਰਕਰ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ: ਪੰਜਾਬ ਸਰਕਾਰ

ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨਾਲ ਇਕ ਮੀਟਿੰਗ ਹੋਈ ਜਿਸ ਵਿਚ ਭਰੋਸਾ ਦਿਵਾਇਆ ਗਿਆ ਕਿ ਆਂਗਨਵਾੜੀ ਕੇਂਦਰ ਬੰਦ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਕਿਸੇ ਆਂਗਨਵਾੜੀ ਵਰਕਰ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ। ਇੱਥੇ ਇਹ ਦੱਸਣ ਯੋਗ ਹੈ ਕਿ ਆਂਗਨਵਾੜੀ ਵਰਕਰ ਜੋ ਕੁਝ ਦਿਨ ਪਹਿਲਾਂ ਸ੍ਰੀਮਤੀ ਚੌਧਰੀ ਨੂੰ ਮਿਲੀਆਂ ਸਨ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਹੋਣ ਕਾਰਨ ਆਂਗਨਵਾੜੀ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਇਸ ਖਦਸ਼ੇ ਨੂੰ ਸਿੱਖਿਆ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਨੇ ਮੁਢੋ ਖਾਰਜ ਕਰਦਿਆਂ ਕਿਹਾ ਕਿ ਕੋਈ ਵੀ ਆਂਗਨਵਾੜੀ ਕੇਂਦਰ ਬੰਦ ਨਹੀਂ ਕੀਤਾ ਜਾਵੇਗਾ। ਬੁਲਾਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਸਿਧਾਂਤਕ ਤੌਰ ਤੇ ਸਮੂਹ ਆਂਗਨਵਾੜੀ ਕੇਂਦਰ ਪ੍ਰਾਇਮਰੀ ਸਕੂਲਾਂ ਵਿਖੇ ਚਲਾਏ ਜਾਣੇ ਚਾਹੀਦੇ ਹਨ ਅਤੇ ਜਿਹੜੇ ਬੱਚੇ ਇਨ੍ਹਾਂ ਆਂਗਨਵਾੜੀ ਕੇਂਦਰਾਂ ਵਿੱਚ ਦਾਖਲ ਹਨ ਉਨ੍ਹਾਂ ਬੱਚਿਆਂ ਦਾ ਨਾਮ ਵੀ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਰਜ਼ ਕੀਤਾ ਜਾਣਾ ਹੁੰਦਾ ਹੈ। ਇਸੇ ਤਰਜ ਤੇ ਸਿੱਖਿਆ ਵਿਭਾਗ ਪੰਜਾਬ ਅਤੇ ਸਮਾਜਿਕ ਸੁਰੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਤਬਦੀਲ ਕਰਨ ਲਈ ਯਤਨਸ਼ੀਲ ਹਨ ਤਾਂ ਜੋ ਆਂਗਨਵਾੜੀ ਵਰਕਰ ਬੱਚਿਆਂ ਦੀ ਦੇਖਭਾਲ ਦੇ ਨਾਲ-ਨਾਲ ਉਨ੍ਹਾਂ ਦੇ ਪੋਸ਼ਕ ਗਤੀਵਿਧੀਆਂ ਵਿੱਚ ਸਹਾਇਤਾ ਕਰ ਸਕਣ ਅਤੇ ਅਧਿਆਪਕ ਸਹੀ ਤਰੀਕੇ ਨਾਲ ਬੱਚਿਆਂ ਨੂੰ ਪੜ੍ਹਾ ਸਕਣ। ਪ੍ਰੰਤੂ ਬਦਕਿਸਮਤੀ ਨਾਲ ਮੌਜੂਦਾ ਢਾਂਚੇ ਵਿੱਚ ਆਂਗਨਵਾੜੀ ਵਰਕਰ ਅਤੇ ਅਧਿਆਪਕ ਆਪਣੇ ਮੁੱਖ ਕਾਰਜ ਉਤੇ ਧਿਆਨ ਕੇਂਦਰਤ ਕਰਨ ਵਿੱਚ ਅਸਮਰੱਥ ਹਨ ਜਿਸ ਕਾਰਨ ਦੋਹਾਂ ਦੀ ਗੁਣਵੱਤਾ ਅਤੇ ਮਾਪ ਦੰਡ ਪ੍ਰਭਾਵਿਤ ਹੋ ਰਹੇ ਹਨ। ਬੁਲਾਰੇ ਨੇ ਕਿਹਾ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰਨ ਦਾ ਮਕਸਦ ਹੀ ਬੱਚਿਆਂ ਨੂੰ ਸਹੀ ਤਰੀਕੇ ਨਾਲ ਸਿੱਖਿਆ ਦੇਣ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਆਂਗਨਵਾੜੀ ਕੇਂਦਰਾਂ ਨੂੰ ਸਬੰਧਤ ਸਕੂਲਾਂ ਵਿੱਚ ਤਬਦੀਲ ਕਰਨਾ ਸੰਭਵ ਨਹੀਂ ਹੈ, ਉਨ੍ਹਾਂ ਸਕੂਲਾਂ ਵਿੱਚ ਆਂਗਨਵਾੜੀ ਕੇਂਦਰ ਲਈ ਇਮਾਰਤ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਦੋਂ ਤੱਕ ਇਮਾਰਤ ਬਣ ਕੇ ਤਿਆਰ ਨਹੀਂ ਹੋ ਜਾਂਦੀ ਉਦੋਂ ਤੱਕ ਅਧਿਆਪਕ ਮੌਜੂਦਾ ਆਂਗਨਵਾੜੀ ਕੇਂਦਰ ਵਿੱਚ ਜਾ ਕੇ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਸਿੱਖਿਆ ਦੇਣਗੇ।

Be the first to comment

Leave a Reply

Your email address will not be published.


*