ਆਪ’ ਦੀ ਮਹਿਲਾ ਵਿੰਗ ਨੇ ਖੋਲ੍ਹਿਆ ਸੁਖਪਾਲ ਖਹਿਰਾ ਖਿਲਾਫ ਮੋਰਚਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੇ ਸੁਖਪਾਲ ਖਹਿਰਾ ਖਿਲਾਫ ਮੋਰਚਾ ਖੋਲ੍ਹਦੇ ਹੋਏ ਖਹਿਰਾ ‘ਤੇ ਔਰਤਾਂ ਲਈ ਮੰਦੀ ਸ਼ਬਦਾਵਲੀ ਵਰਤਣ ਦੇ ਦੋਸ਼ ਲਗਾਏ ਹਨ। ਮੰਦੀ ਸ਼ਬਦਾਵਲੀ ਵਰਤਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ‘ਆਪ’ ਦੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਖਹਿਰਾ ਨੂੰ ਲੋਕਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਬਲਜਿੰਦਰ ਕੌਰ ਨੇ ਕਿਹਾ ਕਿ ਸੁਖਪਾਲ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਜਿਸ ਤਰ੍ਹਾਂ ਨਾਲ ਔਰਤਾਂ ਲਈ ਮੰਦੀ ਸ਼ਬਦਾਵਲੀ ਵਰਤੀ ਗਈ ਹੈ, ਉਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਅਸਲ ‘ਚ ਪੰਜਾਬ ਨਾਲ ਪਿਆਰ ਕਰਦੇ ਹਨ ਤਾਂ ਉਹ ਇਸ ਤਰ੍ਹਾਂ ਔਰਤਾਂ ਲਈ ਮੰਦੀ ਸ਼ਬਦਾਵਲੀ ਨਹੀਂ ਵਰਤ ਸਕਦੇ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਮੁਆਫੀ ਨਾ ਮੰਗੀ ਤਾਂ ਉਹ ਐੱਫ. ਆਈ. ਆਰ. ਦਰਜ ਕਰਵਾਉਣਗੇ। ਖਹਿਰਾ ਦੇ ਭਵਿੱਖ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਤਾਂ ਪਾਰਟੀ ਹੀ ਫੈਸਲਾ ਕਰ ਸਕਦੀ ਹੈ।