ਆਮ ਆਦਮੀ ਪਾਰਟੀ ਪੰਜਾਬ ਅੰਦਰ ਹੋਣ ਵਾਲੀਆਂ ਸਾਰੀਆਂ ਚੋਣਾਂ ਮਿਊਂਸਪਲ ਕਾਰਪੋਰੇਸ਼ਨ, ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇੰਤੀ ਵਿਚ ਹਿੱਸਾ ਲਵੇਗੀ

ਸ਼ੇਰਪੁਰ  : ਆਮ ਆਦਮੀ ਪਾਰਟੀ ਪੰਜਾਬ ਅੰਦਰ ਹੋਣ ਵਾਲੀਆਂ ਸਾਰੀਆਂ ਚੋਣਾਂ ਮਿਊਂਸਪਲ ਕਾਰਪੋਰੇਸ਼ਨ, ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇੰਤੀ ਵਿਚ ਹਿੱਸਾ ਲਵੇਗੀ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪਿੰਡ ਕਾਤਰੋਂ ਵਿਖੇ ਯੂਥ ਆਗੂ ਪਰਮਿੰਦਰ ਸਿੰਘ ਪੁੰਨੂੰ ਕਾਤਰੋਂ ਦੇ ਗ੍ਰਹਿ ਵਿਖੇ ਪ੍ਰਗਟ ਕੀਤਾ। ਮਾਨ ਇਥੇ ਸ਼ੋਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ ਹੋਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਚੋਣਾਂ ਲੜਕੇ ਵਿਰੋਧੀ ਧਿਰ ਦਾ ਦਰਜਾ ਹਾਸਿਲ ਕੀਤਾ ਅਤੇ ਪਾਰਟੀ ਨੇ ਹੁਣ ਤੋਂ ਹੀ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਆਰੰਭ ਦਿੱਤੀ ਹੈ।
ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਇਕੋ ਸਿੱਕੇ ਦੇ ਦੋ ਪਹਿਲੂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ ਕਿਉਕਿ ਕਾਂਗਰਸ ਪਾਰਟੀ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ ਅਤੇ ਹੁਣ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ ਪਰ ਆਮ ਆਦਮੀ ਪਾਰਟੀ ਲੋਕਾਂ ਨਾਲ ਵਾਅਦੇ ਪੂਰੇ ਕਰਵਾਉਣ ਲਈ ਸਰਕਾਰ ਨਾਲ ਪੂਰੀ ਲੜਾਈ ਲੜੇਗੀ। ਹਲਕੇ ਵਿਚ ਗੈਰ ਹਾਜ਼ਰ ਰਹਿਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਦਾ ਕੰਮ ਸੰਸਦ ਵਿਚ ਲੋਕਾਂ ਦੇ ਮੁੱਦੇ ਉਠਾਉਣਾ ਹੈ ਅਤੇ ਸੰਸਦ ਵਿਚ ਉਨ੍ਹਾਂ ਦੀ ਹਾਜ਼ਰੀ 100 ਫੀਸਦੀ ਹੈ। ਇਸਤੋਂ ਇਲਾਵਾ ਉਹ ਆਪਣੇ ਐੱਮ.ਪੀ ਫੰਡ ਵਿਚੋਂ ਵੀ ਆਪਣੀ 12.50 ਕਰੋੜ ਰੁਪਏ ਸੈਕਸਨ ਕਰ ਚੁੱਕੇ ਹਨ। ਇਸ ਮੌਕੇ ਉਨ੍ਹਾਂ ਕਾਤਰੋਂ ਦੇ ਸਰਕਾਰੀ ਸਕੂਲ ਲਈ 3 ਲੱਖ ਰੁਪਏ ਗ੍ਰਾਂਟ ਭੇਜਣ ਦਾ ਭਰੋਸਾ ਵੀ ਦਿੱਤਾ।

Be the first to comment

Leave a Reply