ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਵਰਤਣ ‘ਤੇ ਪਾਬੰਦੀ

ਫਾਜ਼ਿਲਕਾ : ਜ਼ਿਲਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਉਨਾਂ ਨੇ ਇਸ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 17 ਅਗਸਤ 2017 ਤੱਕ ਲਾਗੂ ਰਹਿਣਗੇ।  ਜ਼ਿਲਾ ਮੈਜ਼ਿਸਟ੍ਰੇਟ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਹਿੰਸਕ ਘਟਨਾ ਕੀਤੀ ਜਾਂ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ  ਖਤਰਾ ਪੈਦਾ ਹੋ ਸਕਦਾ ਹੈ  ਉਨਾਂ ਫਾਜ਼ਿਲਕਾ ਜ਼ਿਲੇ ਵਿਚ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ, ਜੀਪਾਂ ਆਦਿ ਦੀ ਖਰੀਦ, ਵੇਚ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲਾ ਮੈਜ਼ਿਸਟ੍ਰੇਟ  ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ, ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ 17 ਅਗਸਤ 2017 ਤੱਕ ਲਾਗੂ ਹੋਵੇਗਾ ।

Be the first to comment

Leave a Reply