ਆਰਥਿਕ ਚੁਣੌਤੀਆਂ ਨਾਲ ਨਿਪਟਣ ਲਈ ਨੌਜਵਾਨਾਂ ਨੂੰ ਤਿਆਰ ਦਾ ਸੱਦਾ – ਕੈਪਟਨ

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਨੂੰ ਗੁਆਂਢੀ ਦੇਸ਼ਾਂ ਖਾਸ ਕਰ ਚੀਨ ਤੋਂ ਪੈਦਾ ਹੋ ਰਹੀਆਂ ਫੌਜੀ ਅਤੇ ਆਰਥਿਕ ਚੁਣੌਤੀਆਂ ਨਾਲ ਨਿਪਟਣ ਲਈ ਨੌਜਵਾਨਾਂ ਨੂੰ ਤਿਆਰ ਦਾ ਸੱਦਾ ਦਿੱਤਾ ਹੈ। ਗੁਆਂਢੀ ਦੇਸ਼ਾਂ ਵੱਲੋਂ ਭਾਰਤ ਨੂੰ ਖੂੰਜੇ ਲਾਉਣ ਦੇ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖਾਸ ਤੌਰ ‘ਤੇ ਚੀਨ ਦੀ ਆਰਥਿਕ ਤੇ ਫੌਜੀ ਖੇਤਰ ਵਿਚ ਸ਼ਕਤੀਸ਼ਾਲੀ ਹੋਣ ਦੀ ਖਾਹਿਸ਼ ਹੈ ਜੋ ਕਿ ਸਾਡੇ ਦੇਸ਼ ਅਤੇ ਨੌਜਵਾਨਾਂ ਲਈ ਨਵੀਂ ਚੁਣੌਤੀ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਇਸ ਤਰ੍ਹਾਂ ਦਾ ਦੇਸ਼ ਨਹੀਂ ਹੈ ਜਿਥੇ ਚੀਨ ਦੀ ਮੌਜੂਦਗੀ ਨਹੀਂ ਹੈ। ਉਨ੍ਹਾਂ ਨੇ ਭਾਰਤ ਨੂੰ 24 ਘੰਟੇ ਚੌਕਸ ਰਹਿਣ ਅਤੇ ਨੌਜਵਾਨਾਂ ਨੂੰ ਵਧੀਆ ਤਰੀਕੇ ਨਾਲ ਲੈਸ ਹੋਣ ਦੀ ਜ਼ਰੂਰਤ ਹੈ।
ਭਾਰਤ ਦੇ ਅਤਿ ਮੰਗ ਦੇ ਪੜਾਅ ਵਿਚ ਦੀ ਗੁਜਰਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸਾਰੇ ਨਾਗਰਿਕਾਂ ਉੱਤੇ ਦੇਸ਼ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ 70 ਫੀਸਦੀ ਆਬਾਦੀ 40 ਸਾਲ ਦੀ ਉਮਰ ਤੋਂ ਘੱਟ ਹੈ ਜਿਸ ਕਰਕੇ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿਚ ਹੈ।
ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਵਿੱਖੀ ਜੰਗ ਆਰਥਿਕ ਸੁਭਾਅ ਦੀ ਹੋਵੇਗੀ ਅਤੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤਾਂ ਦੀ ਸੁਰੱਖਿਆ ਲਈ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੰਮੂ ਤੇ ਕਸ਼ਮੀਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਰਗੇ ਉੱਤਰੀ ਖੇਤਰਾਂ ਦੀ ਸਰਹੱਦ ਪਾਕਿਸਤਾਨ ਅਤੇ ਚੀਨ ਨਾਲ ਲਗਦੀ ਹੈ ਜੋ ਕਿ ਖਾਸ ਤੌਰ ‘ਤੇ ਬਾਹਰੀ ਚੁਣੌਤੀਆਂ ਦਰਪੇਸ਼ ਹੋਣ ਵਾਲੇ ਖੇਤਰ ਹਨ। ਉਨ੍ਹਾਂ ਕਿਹਾ ਕਿ ਸਾਰੇ ਪਾਸਿਆਂ ਦੇ ਗੁਆਂਢੀ ਹਮਲਾਵਾਰੂ ਹਨ। ਉਨ੍ਹਾਂ ਕਿਹਾ ਕਿ ਇਸ ਕਰਕੇ ਨੌਜਵਾਨਾਂ ਵੱਲੋਂ ਸਰਗਰਮ ਭੂਮਿਕਾ ਨਿਭਾਏ ਜਾਣ ਦੀ ਜ਼ਰੂਰਤ ਹੈ ਤਾਂ ਜੋ ਇਨ੍ਹਾਂ ਸੂਬਿਆਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਅੱਜ ਛੇਵੇਂ ਸਾਲਾਨਾ ਹਿੰਦੁਸਤਾਨ ਟਾਈਮਜ਼ ਯੂਥ ਫੋਰਮ 2017 ਨੂੰ ਸੰਬੋਧਿਤ ਕਰ ਰਹੇ ਸਨ ਜੋ ਕਿ ਹਿੰਦੁਸਤਾਨ ਟਾਈਮਜ਼ ਵੱਲੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਦੀ ਸਹਾਇਤਾ ਲਈ ਆਯੋਜਿਤ ਕੀਤਾ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵੱਖ ਵੱਖ ਖੇਤਰਾਂ ਦੇ ਮੱਲਾਂ ਮਾਰਨ ਵਾਲੇ ਅਨੇਕਾਂ ਨੌਜਵਾਨਾਂ ਨੂੰ ਦੇਖ ਕੇ ਬਹੁਤ ਖੁਸ਼ ਹਨ। ਉਨ੍ਹਾਂ ਨੇ ਵੱਖ ਵੱਖ ਤਰੀਕਿਆਂ ਰਾਹੀਂ ਸਮਾਜ ਵਿਚ ਯੋਗਦਾਨ ਪਾਉਣ ਵਾਲੇ ਇਨ੍ਹਾਂ ਮੱਲਾਂ ਮਾਰਨ ਵਾਲੇ ਨੌਜਵਾਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਐਨ.ਸੀ.ਸੀ. ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਦੀ ਖਾਸ ਤੌਰ ‘ਤੇ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਦੇ ਇਸ ਖੇਤਰ ਵਿਚ ਹੌਸਲੇ ਅਤੇ ਹਿੰਮਤ ਦੀ ਸਰਾਹਨਾ ਕੀਤੀ।
ਮੁੱਖ ਮੰਤਰੀ ਨੇ ਆਪਣੇ ਫੌਜੀ ਦਿਨਾਂ ਨੂੰ ਯਾਦ ਕੀਤਾ ਅਤੇ ਇਹ ਭਰੋਸਾ ਪ੍ਰਗਟਾਇਆ ਕਿ ਇਹ ਨੌਜਵਾਨ ਦੇਸ਼ ਦੇ ਵਾਸਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਦਾ ਵੀ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ ਜੋ ਨੌਜਵਾਨਾਂ ਦੇ ਚਹੇਤੇ ਬਣ ਗਏ ਸਨ।

Be the first to comment

Leave a Reply