ਆਸਟਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਦੋ ਦਿਨਾਂ ਭਾਰਤ ਦੌਰੇ ‘ਤੇ ਆਈ, ਸੁਸ਼ਮਾ ਸਵਰਾਜ ਨੇ ਕੀਤਾ ਸਵਾਗਤ

ਨਵੀਂ ਦਿੱਲੀ/ਸਿਡਨੀ— ਆਸਟਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਦੋ ਦਿਨਾਂ ਭਾਰਤ ਦੌਰੇ ‘ਤੇ ਆਈ ਹੋਈ ਹੈ। ਮੰਗਲਵਾਰ ਭਾਵ ਅੱਜ ਬਿਸ਼ਪ ਨਵੀਂ ਦਿੱਲੀ ਪੁੱਜੀ, ਜਿੱਥੇ ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਸੁਸ਼ਮਾ ਨੇ ਬਿਸ਼ਪ ਦਾ ਜ਼ੋਰਦਾਰ ਸਵਾਗਤ ਕੀਤਾ। ਦੋਹਾਂ ਮੰਤਰੀਆਂ ਵਿਚਾਲੇ ਦੋ-ਪੱਖੀ, ਆਰਥਿਕ ਅਤੇ ਸੁਰੱਖਿਆ ਸੰਬੰਧੀ ਮਾਮਲਿਆਂ ਦੇ ਸੰਬੰਧ ‘ਤੇ ਚਰਚਾ ਕੀਤੀ। ਇਸ ਦੌਰਾਨ ਬਿਸ਼ਪ ਅਤੇ ਸਵਰਾਜ ਨੇ ਇਕ ਕੌਮਾਂਤਰੀ ਸੌਰ ਗਠਜੋੜ ਢਾਂਚੇ ਦੇ ਸਮਝੌਤੇ ‘ਤੇ ਦਸਤਖਤ ਕੀਤੇ।
ਭਾਰਤ ਵਿਚ ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸੰਧੂ ਨੇ ਵੀ ਬਿਸ਼ਪ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਬਿਸ਼ਪ ਦਾ ਇਹ ਦੌਰਾ ਦੋ ਦੇਸ਼ਾਂ ਵਿਚਾਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਬਿਸ਼ਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰੇਗੀ।

Be the first to comment

Leave a Reply

Your email address will not be published.


*