ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਤਰਨਤਾਰਨ, -ਪੁਲਸ ਚੌਕੀ ਸੁਰਸਿੰਘ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਸੁਰਸਿੰਘ ਪੁਲਸ ਸਮੇਤ ਪੁਲ ਸੂਆ ਸੁਰਸਿੰਘ ਪੂਹਲਾ ਰੋਡ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ ਅਤੇ ਹੇਠਾਂ ਬੈਠ ਗਿਆ।
ਪੁਲਸ ਪਾਰਟੀ ਵੱਲੋਂ ਸ਼ੱਕ ਪੈਣ ‘ਤੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਧਾਰਾ ਸਿੰਘ ਵਾਸੀ ਪੂਹਲਾ ਵਜੋਂ ਹੋਈ, ਜਿਸ ‘ਤੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮੁਣਸ਼ੀ ਸਰਬਜੀਤ ਸਿੰਘ, ਅਮਰੀਕ ਸਿੰਘ ਹੌਲਦਾਰ, ਦਲਵਿੰਦਰ ਸਿੰਘ, ਬਚਿੱਤਰ ਸਿੰਘ ਤੇ ਜਸਬੀਰ ਸਿੰਘ ਆਦਿ ਹਾਜ਼ਰ ਸਨ

Be the first to comment

Leave a Reply