ਇਕ ਸੜਕ ਹਾਦਸੇ ‘ਚ ਹੋਈ ਮੋਟਰਸਾਈਕਲ ਸਵਾਰ ਦੀ ਮੌਤ

ਮਾਨਸਾ-ਪਿੰਡ ਜੋਗਾ ਤੋਂ ਅਕਲੀਆ ਵਿਚਕਾਰ ਵਾਪਰੇ ਇਕ ਸੜਕ ਹਾਦਸੇ ‘ਚ ਹੋਈ ਮੋਟਰਸਾਈਕਲ ਸਵਾਰ ਦੀ ਮੌਤ ਦੇ ਸਬੰਧ ‘ਚ ਥਾਣਾ ਜੋਗਾ ਦੀ ਪੁਲਸ ਨੇ ਨਾ–ਮਾਲੂਮ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਮਹਿਤਾ, ਜ਼ਿਲਾ ਬਰਨਾਲਾ ਅਤੇ ਉਸ ਦਾ ਸਾਂਢੂ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਅਕਲੀਆ ਆਪਣੇ–ਆਪਣੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਕਸਬਾ ਜੋਗਾ ਤੋਂ ਅਕਲੀਆ ਜਾ ਰਹੇ ਸਨ ਕਿ ਅਚਾਨਕ ਰਸਤੇ ‘ਚ ਇਕ ਨਾ–ਮਾਲੂਮ ਵਾਹਨ ਨੇ ਸਤਨਾਮ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਸਤਨਾਮ ਸਿੰਘ ਦੀ ਮੌਤ ਹੋ ਗਈ। ਥਾਣਾ ਜੋਗਾ ਦੀ ਪੁਲਸ ਨੇ ਹਰਵਿੰਦਰ ਸਿੰਘ ਦੇ ਬਿਆਨਾਂ ‘ਤੇ ਨਾ–ਮਾਲੂਮ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Be the first to comment

Leave a Reply