ਇਨੋਵਾ ਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਨਾਲਇਕ ਔਰਤ ਦੀ ਮੌਤ ਹੋ ਗਈ ਅਤੇ 2 ਹੋਰ ਔਰਤਾਂ ਗੰਭੀਰ ਜ਼ਖ਼ਮੀ

ਭੁਨਰਹੇੜੀ – ਪਟਿਆਲਾ-ਪਿਹੋਵਾ ਮੁੱਖ ਮਾਰਗ ‘ਤੇ ਅੱਜ ਦੇਰ ਸ਼ਾਮ ਇਕ ਤੇਜ਼ ਰਫਤਾਰ ਇਨੋਵਾ ਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਇਕ ਔਰਤ ਦੀ ਮੌਤ ਹੋ ਗਈ ਅਤੇ 2 ਹੋਰ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਔਰਤਾਂ ਤੇ ਇਨੋਵਾ ਦੇ ਡਰਾਈਵਰ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਸ਼ਾਮ ਕਰੀਬ ਸਾਢੇ ਕੁ 6 ਵਜੇ ਇਕ ਇਨੋਵਾ ਪਟਿਆਲਾ ਵਾਲੀ ਸਾਈਡ ਤੋਂ ਪਿਹੋਵਾ (ਦੇਵੀਗੜ੍ਹ) ਵੱਲ ਨੂੰ ਜਾ ਰਹੀ ਸੀ। ਇਸ ਦੌਰਾਨ ਇਕ ਕਿਸਾਨ ਕਮਲਜੀਤ ਸਿੰਘ ਹੀਰਾਗੜ੍ਹ ਦੇ ਆਪਣੇ ਖੇਤੋਂ ਮਟਰ ਤੋੜਨ ਲਈ ਲਿਆਂਦੀਆਂ 3 ਮਜ਼ਦੂਰ ਔਰਤਾਂ ਨੂੰ ਟਰੈਕਟਰ-ਟਰਾਲੀ ਰਾਹੀਂ ਸਫੇੜਾ ਵੱਲ ਛੱਡਣ ਲਈ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਟਰੈਕਟਰ-ਟਰਾਲੀ ‘ਚ ਜ਼ਬਰਦਸ਼ਤ ਟੱਕਰ ਮਾਰ ਦਿੱਤੀ। ਇਸ ਟੱਕਰ ਨਾਲ ਟਰੈਕਟਰ ‘ਚ ਸਵਾਰ ਔਰਤਾਂ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ। ਹਾਦਸੇ ਦੌਰਾਨ ਇਕ ਔਰਤ ਦੀ ਮੌਤ ਹੋ ਗਈ। ਬਾਕੀ 2 ਔਰਤਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਨੋਵਾ ਦੇ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ ਹਨ। ਸਨੌਰ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ

Be the first to comment

Leave a Reply