ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿਚ ਨੁੰਮਾਇੰਦਗੀ ਦੇਣ ਸਬੰਧੀ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿਚ ਨੁੰਮਾਇੰਦਗੀ ਦੇਣ ਸਬੰਧੀ ਹਰੀ ਝੰਡੀ ਮਿਲ ਹਰੀ ਝੰਡੀ

ਮਿਲਾਨ – ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦਾ ਇਕ ਵਿਸ਼ੇਸ਼ ਵਫਦ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਮੁਸ਼ਕਲਾਂ ਸਬੰਧੀ ਪੰਜਾਬ ਮੰਤਰੀ ਮੰਡਲ ਨਾਲ ਗੱਲਬਾਤ ਕਰ ਰਿਹਾ ਹੈ। ਇਸ ਵਫਦ ਵਲੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਤ ਕਰਨ ਮਗਰੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਨਾਲ ਐਨ.ਆਰ.ਆਈਜ਼ ਦੀਆਂ ਜ਼ਮੀਨਾਂ ਉੱਤੇ ਹੋ ਰਹੇ ਨਾਜਾਇਜ਼ ਕਬਜ਼ਿਆਂ ਸਮੇਤ ਕਈ ਹੋਰ ਗੰਭੀਰ ਮੁੱਦਿਆਂ ਉੱਤੇ ਗੱਲਬਾਤ ਕੀਤੀ ਗਈ। ਜਾਖੜ ਨਾਲ ਮੁਲਾਕਾਤ ਤੋਂ ਬਾਅਦ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਚੈਅਰਮੈਨ ਹਰਜਿੰਦਰ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਆਰ.ਆਈ. ਦੀਆਂ ਮੁਸ਼ਕਲਾਂ ਦੇ ਹੱਲ ਲਈ ਚੰਡੀਗੜ੍ਹ ਵਿਚ ਦਫਤਰ ਖੋਲ੍ਹਿਆ ਜਾ ਰਿਹਾ ਹੈ, ਜਿੱਥੇ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੇ ਸਾਰੇ ਮਸਲੇ ਹੱਲ ਹੋਇਆ ਕਰਨਗੇ। ਜਾਖੜ ਨੇ ਇਹ ਵੀ ਦੱਸਿਆ ਕਿ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿਚ ਨੁੰਮਾਇੰਦਗੀ ਦੇਣ ਸਬੰਧੀ ਹਰੀ ਝੰਡੀ ਮਿਲ ਚੁੱਕੀ ਹੈ, ਜਿਸ ਤਹਿਤ ਆਉਂਦੇ ਸਮੇਂ ਵਿਚੋਂ ਓਵਰਸੀਜ਼ ਕਾਂਗਰਸ ਦੇ ਆਗੂ ਪਾਰਟੀ ਪੱਧਰ ਉੱਤੇ ਮਿਲੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਨਜ਼ਰ ਆਉਣਗੇ। ਜਾਖੜ ਨੂੰ ਮਿਲਣ ਵਾਲਿਆਂ ਵਿਚੋਂ ਇੰਗਲੈਡ ਤੋਂ ਪਾਰਟੀ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਜਰਮਨੀ ਤੋਂ ਹਰਜਿੰਦਰ ਸਿੰਘ ਚਾਹਲ, ਗੁਰਮੇਲ ਸਿੰਘ ਗਿੱਲ ਨਾਰਵੇ ਅਤੇ ਯੂ.ਐਸ.ਏ ਤੋਂ ਹੈਰੀ ਗ੍ਰੇਵਾਲ ਉਚੇਚੇ ਤੌਰ ਉੱਤੇ ਮੌਜੂਦ ਸਨ, ਜਿਨ੍ਹਾਂ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂਆਂ ਨੂੰ ਪੰਜਾਬ ਪੱਧਰ ਉੱਤੇ ਨੁਮਾਇੰਦਗੀ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ, ਕੇ.ਪੀ.ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋਂ ਵਲੋਂ ਜਰਮਨੀ ਤੋ ਕਾਂਗਰਸ ਦੇ ਸੀਨੀ: ਆਗੂ ਹਰਜਿੰਦਰ ਸਿੰਘ ਚਾਹਲ ਤੇ ਨਾਲ ਆਏ ਵਫਦ ਦਾ ਵਿਸ਼ੇਸ਼ ਸਨਮਾਨ੍ਹ ਕੀਤਾ ਗਿਆ ਹੈ।

Be the first to comment

Leave a Reply