ਏ.ਐਸ.ਆਈ 7,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਅਰਨੀਵਾਲਾ ਜਿਲਾ ਫਾਜਿਲਕਾ ਵਿਖੇ ਤਾਇਨਾਤਇਕ ਏ.ਐਸ.ਆਈ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਅਰਨੀਵਾਲਾ, ਫਾਜਿਲਕਾ ਵਿਖੇ ਤਾਇਨਾਤ ਏ.ਐਸ.ਆਈ. ਬਲਬੀਰ ਚੰਦ ਨੂੰ ਸ਼ਿਕਾਇਤਕਰਤਾ ਗੁਰਸਾਹਿਬ ਸਿੰਘ ਵਾਸੀ ਪਿੰਡ ਮੁਲਿਆਂਵਾਲਾ ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਨਹਿਰੀ ਵਿਭਾਗ ਵਲੋ ਦਿੱਤੀਪਾਣੀ ਦੀ ਚੋਰੀ ਸਬੰਧੀ ਦਰਖਾਸਤ ‘ਤੇ ਕੇਸ ਵਿਚ ਮਦਦ ਕਰਨ ਦੇ ਇਵਜ਼ ਵਿਚ ਉਕਤ ਏ.ਐਸ.ਆਈ ਵਲੋਂ 7,000 ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,000 ਰੁਪਏ ਦੀ ਰਿਸ਼ਵਤਲੈਂਦਿਆਂ ਦਬੋਚ ਲਿਆ।

ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜ਼ਪੁਰ ਸਥਿਤਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Be the first to comment

Leave a Reply