ਐਸ.ਪੀ.ਇੰਨਵੈਸਟੀਗੇਸ਼ਨ ਵਿਰਕ ਤੇ ਇੰਸਪੈਕਟਰ ਸ਼ਮਿੰਦਰ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਤ

ਪਟਿਆਲਾ  –  ਕਈ ਗੰਭੀਰ ਮਾਮਲਿਆਂ ਨੂੰ ਸੁਲਝਾਉਣ ਅਤੇ ਨਾਮੀ ਗੈਂਗਸਟਰਾਂ ਤੇ ਗਿਰੋਹਾਂ ਨੂੰ ਕਾਬੂ ਕਰਨ ਵਾਲੇ ਐਸ.ਪੀ. ਇੰਨਵੈਸਟੀਗੇਸ਼ਨ ਸ: ਹਰਵਿੰਦਰ ਸਿੰਘ ਵਿਰਕ ਅਤੇ ਜਾਂਬਾਜ਼ ਇੰਸਪੈਕਟਰ ਸ਼ਮਿੰਦਰ ਸਿੰਘ ਨੂੰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਪੁਲਿਸ ਦੇ ਇਹਨਾਂ ਦੋਵਾਂ ਅਧਿਕਾਰੀਆਂ ਨੂੰ ਗੁਰਦਾਸਪੁਰ ਵਿਖੇ ਆਜ਼ਾਦੀ ਦਿਵਸ ਦੇ ਅਵਸਰ ‘ਤੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਐਵਾਰਡ ਨਾਲ ਸਨਮਾਨਿਆ।

ਐਸ. ਪੀ. ਵਿਰਕ ਨੇ ਪਿਛਲੇ ਸਮੇਂ ਦੌਰਾਨ ਕਈ ਨਾਮੀ ਤੇ ਸਰਗਰਮ ਗਿਰੋਹਾਂ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਵੀ ਐਸ. ਪੀ. ਵਿਰਕ ਨੇ ਕਾਫੀ ਮੁਸ਼ਤੈਦੀ ਨਾਲ ਕੰਮ ਕੀਤਾ ਸੀ। ਇਸੇ ਤਰ੍ਹਾਂ ਇੰਸਪੈਕਟਰ ਸ਼ਮਿੰਦਰ ਸਿੰਘ ਨੂੰ ਵੀ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸ਼ਮਿੰਦਰ ਸਿੰਘ ਨੇ ਬਹੁ ਕਰੋੜੀ ਸਿੰਥੈਟਿਕ ਡਰੱਗ ਰੈਕਟ ਤੋਂ ਲੈ ਕੇ ਨਾਭਾ ਜੇਲ੍ਹ ਬ੍ਰੇਕ ਮਾਮਲੇ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹਨਾਂ ਦੋਵਾਂ ਅਧਿਕਾਰੀਆਂ ਦੀਆਂ ਸ਼ਾਨਦਾਰ ਪੁਲਿਸ ਸੇਵਾਵਾਂ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।

Be the first to comment

Leave a Reply

Your email address will not be published.


*