ਕਈ ਦਿਨਾਂ ਤੋਂ ਦੇਸ਼ ਦੇ ਉਤਰੀ ਹਿੱਸਿਆਂ ‘ਚ ਠੰਡ ਅਤੇ ਕੋਹਰਾ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ

ਨਵੀਂ ਦਿੱਲੀ — ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਉਤਰੀ ਹਿੱਸਿਆਂ ‘ਚ ਠੰਡ ਅਤੇ ਕੋਹਰਾ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਰਾਜਧਾਨੀ ਦਿੱਲੀ ‘ਚ ਕੋਹਰੇ ਦੀ ਵਜ੍ਹਾ ਨਾਲ ਟਰੇਨਾਂ ਦੀ ਆਵਾਜਾਈ ‘ਤੇ ਬੁਰਾ ਅਸਰ ਪਿਆ ਹੈ। ਦਿੱਲੀ ਆਉਣ-ਜਾਣ ਵਾਲੀਆਂ 21 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਥੇ ਹੀ 59 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।ਰੇਲ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ‘ਚ ਕੋਹਰਾ ਹੋਣ ਕਾਰਨ ਵਿਜੀਬਿਲਟੀ ਕਾਫੀ ਘੱਟ ਹੋ ਗਈ ਹੈ। ਜਿਸ ਦੀ ਵਜ੍ਹਾ ਨਾਲ ਅੱਜ ਦਿੱਲੀ ਤੋਂ ਆਉਣ ਅਤੇ ਜਾਣ ਵਾਲੀਆਂ 59 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸਤੋਂ ਇਲਾਵੇ 13 ਟਰੇਨਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ ਅਤੇ 21 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਟਰੇਨਾਂ ਦੀ ਆਵਾਜਾਈ ਰੁਕਣ ਨਾਲ ਯਾਤਰੀਆਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Be the first to comment

Leave a Reply