ਕਮੇਟੀ ਨੇ ਪਸ਼ੂ ਮੇਲਾ ਗਰਾਊਂਡ ਦੇ ਨਿਰਮਾਣ ਵਿੱਚ ਸਰਕਾਰੀ ਫੰਡਾਂ ਦੀ ਦੁਰਵਰਤੋਂ ਦਾ ਲਿਆ ਗੰਭੀਰ ਨੋਟਿਸ

ਫਤਹਿਗੜ੍ਹ ਸਾਹਿਬ –  : ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਨੇ ਬੱਚਤ ਭਵਨ ਵਿਖੇ ਜੀ.ਟੀ. ਰੋਡ ‘ਤੇ ਸਥਿਤ ਜ਼ਿਲ੍ਹੇ ਦੇ ਪਿੰਡ ਨਬੀਪੁਰ ਵਿਖੇ 7.50 ਕਰੋੜ ਦੀ ਲਾਗਤ ਨਾਲ ਬਣਾਏ ਗਏ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿੱਚ ਸਰਕਾਰੀ ਫੰਡਾਂ ਦੀ ਹੋਈ ਕਥਿਤ ਦੁਰਵਰਤੋਂ ਸਬੰਧੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਤੇ ਕਮੇਟੀ ਦੇ ਚੇਅਰਮੈਨ ਸ. ਕੁਲਜੀਤ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ । ਕਮੇਟੀ ਵਿੱਚ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ, ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ, ਫਿਰੋਜਪੁਰ ਦਿਹਾਤੀ ਦੀ ਵਿਧਾਇਕ ਸ਼੍ਰੀਮਤੀ ਸਤਕਾਰ ਕੌਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਸ. ਸੰਗਤ ਸਿੰਘ ਗਿਲਜੀਆਂ ਤੇ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ। ਮੀਟਿੰਗ ਵਿੱਚ ਪੰਚਾਇਤੀ ਰਾਜ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ.ਸਿਬਨ ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਉਪਰੰਤ ਕਮੇਟੀ ਨੇ ਆਧੁਨਿਕ ਪਸ਼ੂ ਮੇਲਾ ਗਰਾਊਂਡ ਨਬੀਪੁਰ ਦਾ ਦੌਰਾ ਕਰਕੇ ਪਸ਼ੂ ਮੇਲਾ ਗਰਾਊਂਡ ਵਿੱਚ ਹੋਈ ਉਸਾਰੀ ਦਾ ਵਿਸਥਾਰ ਪੂਰਵਕ ਜਾਇਜਾ ਲਿਆ।

Be the first to comment

Leave a Reply