ਕਰਜ਼ਾ ਮੁਆਫੀ ਲਈ ਅਜੇ ਕਿਸਾਨਾਂ ਨੂੰ ਕਰਨੀ ਪਵੇਗੀ ਉਡੀਕ : ਮਨਪ੍ਰੀਤ ਬਾਦਲ

ਚੰਡੀਗੜ੍ਹ : ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵਲੋਂ ਕਰਜ਼ਾ ਮੁਆਫੀ ਲਈ ਅਜੇ ਕਿਸਾਨਾਂ ਨੂੰ 2 ਮਹੀਨੇ ਹੋਰ ਉਡੀਕ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 5 ਏਕੜ ਤੱਕ ਦੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ ਕਰ ਚੁੱਕੀ ਹੈ ਪਰ ਇਸ ਫੈਸਲੇ ਨੂੰ ਅਮਲੀ ਜਾਮਾ ਪੁਆਉਣ ਲਈ ਨੋਟੀਫਿਕੇਸ਼ਨ ਜਾਰੀ ਕਰਨ ‘ਚ 2 ਮਹੀਨਿਆਂ ਦਾ ਹੋਰ ਸਮਾਂ ਲੱਗ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ, ਹੁਣ ਬੈਂਕਾਂ  ਤੇ ਸਰਕਾਰ ਵਿਚਕਾਰ ਲੈਣ-ਦੇਣ ਹੋਵੇਗਾ, ਇਸ ਦਾ ਕਿਸਾਨਾਂ ਨਾਲ ਕੋਈ ਸਬੰਧ ਨਹੀਂ ਹੈ। ਕਰਜ਼ੇ ਦੀ ਅਦਾਇਗੀ ਸਰਕਾਰ ਵਲੋਂ ਬੈਂਕਾਂ ਨੂੰ ਕੀਤੀ ਜਾਣੀ ਹੈ ਪਰ ਦੂਜੇ ਪਾਸੇ ਅਕਾਲੀ ਦਲ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਲਗਾਤਾਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕੈਪਟਨ ਸਰਕਾਰ ਨੇ ਕਿੰਨੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ, ਇਸ ਦੀ ਜਾਣਕਾਰੀ ਜਨਤਕ ਕੀਤੀ ਜਾਵੇ।

Be the first to comment

Leave a Reply

Your email address will not be published.


*