ਕਰਜ਼ਾ-ਮੁਕਤੀ ਲਈ 22 ਸੰਤਬਰ ਤੋਂ ਮੋਤੀ ਮਹਿਲ ਪਟਿਆਲਾ ਅੱਗੇ 5 ਰੋਜ਼ਾ ਦਿਨ-ਰਾਤ ਧਰਨੇ ਦਾ ਐਲਾਨ

ਬਰਨਾਲਾ  : ਕਰਜ਼ੇ/ਖੁਦਕੁਸ਼ੀਆਂ/ਕੁਰਕੀਆਂ ਤੋਂ ਮੁਕਤੀ ਅਤੇ ਰੁਜ਼ਗਾਰ ਪ੍ਰਾਪਤੀ ਵਰਗੇ ਅਹਿਮ ਮੁੱਦਿਆਂ ਨੂੰ ਲੈ ਕੇ ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਇੱਥੇ ਦਾਣਾ ਮੰਡੀ ‘ਚ ਕੀਤੀ ਗਈ ਕਰਜ਼ਾ-ਮੁਕਤੀ ਮਹਾਂ ਰੈਲੀ ‘ਚ ਹਜ਼ਾਰਾਂ ਔਰਤਾਂ ਸਮੇਤ 50,000 ਤੋਂ ਉੱਪਰ ਕਿਸਾਨਾਂ-ਮਜ਼ਦੂਰਾਂ ਦਾ ਲਾ-ਮਿਸਾਲ ਇਕੱਠ ਹੋਇਆ। 8-9 ਏਕੜਾਂ ਦੇ ਵਿਸ਼ਾਲ ਪੰਡਾਲ ਨੂੰ ਰੋਹ-ਭਰੇ ਨਾਹਰਿਆਂ ਨਾਲ ਗੁੰਜਾ ਰਹੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਭਾ: ਕਿ: ਯੂ (ਏਕਤਾ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ; ਭਾ: ਕਿ: ਯੂ: ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ; ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ; ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ; ਭਾ: ਕਿ: ਯੂ: (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ; ਕਿਸਾਨ ਸੰਘਰਸ਼ ਕਮੇਟੀ (ਆਜ਼ਾਦ) ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਔਰਤ ਕਿਸਾਨ ਆਗੂ ਹਰਵਿੰਦਰ ਕੌਰ ਬਿੰਦੂ ਸ਼ਾਮਲ ਸਨ।

Be the first to comment

Leave a Reply