ਕਸ਼ਮੀਰ ਮੁੱਦਾ ਸੁਲਝਾਉਣ ਲਈ ਅਮਰੀਕਾ ਜਾਂ ਚੀਨ ਨੂੰ ਵਿਚੋਲਾ ਬਣਾਏ ਭਾਰਤ : ਫ਼ਾਰੂਕ ਅਬਦੁੱਲਾ

ਜੰਮੂ ਕਸ਼ਮੀਰ  -ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਭਾਰਤ ਨੂੰ ਕਸ਼ਮੀਰ ਮੁੱਦੇ ਦਾ ਹੱਲ ਕੱਢਣ ਲਈ ਵਿਚੋਲਗੀ ਵਾਸਤੇ ਅਮਰੀਕਾ ਜਾਂ ਚੀਨ ਵਰਗੇ ਤੀਜੇ ਪੱਖ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸ਼ੁੱਕਰਵਾਰ ਨੂੰ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ‘ਚ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਜੰਗ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਕੋਲ ਵੀ ਪ੍ਰਮਾਣੂ ਬੰਬ ਹਨ ਤੇ ਸਾਡੇ ਕੋਲ ਵੀ। ਇਹ ਮਸਲਾ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਭਾਰਤ-ਪਾਕਿਸਤਾਨ ਵਿਚਾਲੇ ਕਸ਼ਮੀਰ ਨੂੰ ਲੈ ਕੇ ਜਾਰੀ ਵਿਵਾਦ ‘ਤੇ ਉਨ੍ਹਾਂ ਕਿਹਾ ਕਿ ਦੋਸਤਾਂ ਨੂੰ ਮੁੱਦਾ ਹੱਲ ਕਰਨ ਲਈ ਨਾਲ ਲਓ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਦਾ ਮੁੱਦਾ ਸੁਲਝਾਉਣ ਲਈ ਵਿਚੋਲਗੀ ਦੀ ਗੱਲ ਕਹੀ ਹੈ ਤੇ ਨਾਲ ਹੀ ਚੀਨ ਨੇ ਵੀ ਅਜਿਹੀ ਪੇਸ਼ਕਸ਼ ਕੀਤੀ ਹੈ। ਫ਼ਾਰੂਕ ਅਬਦੁੱਲਾ ਦੇ ਬਿਆਨ ‘ਤੇ ਟਿੱਪਣੀ ਕਰਦਿਆਂ ਸੂਬੇ ਦੇ ਮੌਜੂਦਾ ਉਪ ਮੁੱਖ ਮੰਤਰੀ ਨਿਰਮਲ ਸਿੰਘ ਨੇ ਕਿਹਾ, ”ਮੈਂ ਇਸ ਗੱਲ ਦੀ ਨਿਖੇਧੀ ਕਰਦਾ ਹਾਂ। ਅਬਦੁੱਲਾ ਜਦੋਂ ਖ਼ੁਦ ਮੁੱਖ ਮੰਤਰੀ ਸੀ ਤਾਂ ਕਹਿੰਦੇ ਸੀ ਪਾਕਿਸਤਾਨ ‘ਤੇ ਹਮਲਾ ਕਰਨਾ ਚਾਹੀਦਾ ਹੈ ਤੇ ਹੁਣ ਹੋਰ ਬਿਆਨ ਦੇ ਰਹੇ ਹਨ।

Be the first to comment

Leave a Reply

Your email address will not be published.


*