ਕਸ਼ਮੀਰ ਮੁੱਦੇ ਨੂੰ ਲੈ ਕੇ ਅਮਰੀਕਾ ਨੇ ਭਾਰਤ-ਪਾਕਿ ਨੂੰ ਕੀਤੀ ਗੱਲਬਾਤ ਕਰਨ ਦੀ ਅਪੀਲ

ਵਾਸ਼ਿੰਗਟਨ — ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਨੂੰ ਘੱਟ ਕਰਨ ਅਤੇ ਕਸ਼ਮੀਰ ਸਮੇਤ ਹੋਰ ਮੁੱਦਿਆਂ ਨੂੰ ਹੱਲ ਕਰਨ ਲਈ ਦੋਹਾਂ ਦੇਸ਼ਾਂ ਨੂੰ ਸਿੱਧੀ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰਾ ਹੀਥਰ ਨੋਰਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਮੇਰਾ ਮੰਨਣਾ ਹੈ ਕਿ ਜੋ ਪਹਿਲਾਂ ਅਸੀਂ ਕੰਮ ਕਰਾਂਗੇ, ਉਹ ਇਹ ਹੋਵੇਗਾ ਕਿ ਅਸੀਂ ਭਾਰਤ-ਪਾਕਿਸਤਾਨ ਨੂੰ ਸਿੱਧੀ ਗੱਲਬਾਤ ਕਰਨ ਦੀ ਅਪੀਲ ਕਰਾਂਗੇ ਜਾਂ ਉਨ੍ਹਾਂ ਨੂੰ ਇਸ ਲਈ ਉਤਸ਼ਾਹਤ ਕਰਾਂਗੇ, ਤਾਂ ਕਿ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਘੱਟ ਕੀਤਾ ਜਾ ਸਕੇ।” ਉਨ੍ਹਾਂ ਦਾ ਇਹ ਬਿਆਨ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਦੇ ਬਿਆਨ ਦੇ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਨੇ ਭਾਰਤ-ਪਾਕਿਸਤਾਨ ਦੇ ਨਾਲ ਕੁਝ ਮੁੱਦਿਆਂ ਨੂੰ ਹੱਲ ਕਰਨ ਲਈ ਮੁੜ ਕਦਮ ਚੁੱਕਣ ਦੀ ਮੰਗ ਕੀਤੀ ਸੀ। ਹੀਥਰ ਤੋਂ ਪੁੱਛਿਆ ਗਿਆ ਕਿ ਭਾਰਤ ਕਿਹੋ ਜਿਹੇ ਕਦਮ ਚੁੱਕ ਸਕਦਾ ਹੈ, ਉਦੋਂ ਜਦੋਂ ਟਿਲਰਸਨ ਕਸ਼ਮੀਰ ਦੇ ਹੱਲ ਨੂੰ ਪਾਕਿਸਤਾਨ-ਅਫਗਾਨਿਸਤਾਨ ਨਾਲ ਜੋੜ ਰਹੇ ਹਨ। ਇਸ ‘ਤੇ ਉਨ੍ਹਾਂ ਨੇ ਕਿਹਾ ਕਿ ਅਮਰੀਕਾ ਪੂਰੀ ਰਣਨੀਤੀ ਨੂੰ ਅਤੇ ਅਫਗਾਨਿਸਤਾਨ ਦੀ ਸਥਿਤੀ ਨਾਲ ਨਜਿੱਠਣ ਨੂੰ ਇਕ ਖੇਤਰੀ ਰਣਨੀਤੀ ਦੇ ਤੌਰ ‘ਤੇ ਦੇਖ ਰਿਹਾ ਹੈ ਅਤੇ ਇਸ ਵਿਚ ਭਾਰਤ ਦੇ ਨਾਲ ਹੀ ਪਾਕਿਸਤਾਨ ਵੀ ਸ਼ਾਮਲ ਹੈ। ਹੀਥਰ ਨੇ ਕਿਹਾ, ”ਉਸ ਖੇਤਰ ਦੇ ਸਾਰੇ ਦੇਸ਼ਾਂ ਨੂੰ ਜਿਨ੍ਹਾਂ ਬਾਰੇ ਸਾਨੂੰ ਲੱਗਦਾ ਹੈ ਕਿ ਉਹ ਅਫਗਾਨਿਸਤਾਨ ਨੂੰ ਇਕ ਅਜਿਹੀ ਸਥਿਰ ਥਾਂ ਬਣਾਉਣ ‘ਚ ਮਦਦ ਕਰ ਸਕਦੇ ਹਨ, ਜਿੱਥੇ ਕੋਈ ਵੀ ਅੱਤਵਾਦੀ ਸਮੂਹ ਨਹੀਂ ਹੋਵੇਗਾ। ਬੁਲਾਰੇ ਨੇ ਕਿਹਾ ਕਿ ਕਸ਼ਮੀਰ ਦੇ ਮਾਮਲੇ ‘ਚ ਸਾਡੀ ਨੀਤੀ ਵਿਚ ਬਦਲਾਅ ਨਹੀਂ ਆਇਆ ਹੈ। ਅਸੀਂ ਦੋਹਾਂ ਪੱਖਾਂ ਨੂੰ ਉਤਸ਼ਾਹਤ ਕਰਦੇ ਰਹਾਂਗੇ ਕਿ ਉਹ ਬੈਠ ਕੇ ਗੱਲਬਾਤ ਕਰਨ, ਤਾਂ ਕਿ ਕਿਸੇ ਹੱਲ ਤੱਕ ਪਹੁੰਚਿਆ ਜਾ ਸਕੇ।

Be the first to comment

Leave a Reply