ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਫਰੀਦਕੋਟ   – ਕੁਝ ਦਿਨ ਪਹਿਲਾਂ ਗੁਜਰਾਤ ਵਿਖੇ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ‘ਤੇ ਹੋਏ ਪਥਰਾਅ ਦੇ ਰੋਸ ਵਜੋਂ ਯੂਥ ਕਾਂਗਰਸ ਨੇ ਇਥੇ ਇਕ ਮੀਟਿੰਗ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਮੇਂ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਵੀ ਫੂਕਿਆ ਤੇ ਮੰਗ ਕੀਤੀ ਕਿ ਕੌਮੀ ਆਗੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਵਿਧਾਨ ਸਭਾ ਹਲਕਾ ਦੇ ਪ੍ਰਧਾਨ ਗੁਰਲਾਲ ਭਲਵਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਲੋਕ ਸਭਾ ਹਲਕੇ ਨਾਲ ਸਬੰਧਿਤ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਯੂਥ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤਾ। ਇਸ ਮੌਕੇ ਯੂਥ ਕਾਂਗਰਸ ਪੰਜਾਬ ਦੇ ਇੰਚਾਰਜ ਕੇਸ਼ਵ ਚੰਦਰ ਯਾਦਵ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਆਮ ਲੋਕਾਂ ‘ਤੇ ਜੀ. ਐੱਸ. ਟੀ. ਅਤੇ ਹੋਰ ਟੈਕਸ ਲਾ ਕੇ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਹਲਕਾ ਪੱਧਰ ‘ਤੇ ਕੈਂਪ ਲਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਇਸ ਸਮੇਂ ਗੁਰਲਾਲ ਭਲਵਾਨ, ਅਮਰਪ੍ਰੀਤ ਸਿੰਘ ਲਾਲੀ ਤੇ ਸੁਖਜਿੰਦਰ ਸਿੰਘ ਆਰਿਫ਼ ਨੇ ਕਿਹਾ ਕਿ ਭਾਜਪਾ ਆਗੂ ਆਪਣੀਆਂ ਕੁਰਸੀਆਂ ਲਈ ਦੂਜੇ ਆਗੂਆਂ ‘ਤੇ ਹਮਲੇ ਕਰਵਾ ਰਹੇ ਹਨ ਅਤੇ ਉਨ੍ਹਾਂ ਨੂੰ ਡਰਾ ਰਹੇ ਹਨ।
ਇਸ ਦੌਰਾਨ ਯੂਥ ਆਗੂ ਗਗਨ ਗਾਂਧੀ, ਮੋਹਿਤ ਨਾਰੰਗ, ਰਮਨ ਪਿੰਡੀ ਬਲੋਚਾਂ, ਟੋਨੀ ਗੁਲਾਟੀ, ਮਨਦੀਪ ਤਿਵਾੜੀ ਅਤੇ ਚੈਂਕੀ ਕੁਮਾਰ ਹਾਜ਼ਰ ਸਨ। ਮੀਟਿੰਗ ਉਪਰੰਤ ਯੂਥ ਆਗੂਆਂ ਨੇ ਸ਼ਹਿਰ ਵਿਚ ਨਾਅਰੇਬਾਜ਼ੀ ਕਰਦਿਆਂ ਘੰਟਾ ਚੌਕ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ।

Be the first to comment

Leave a Reply