ਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 33ਵੀਂ ਬਰਸੀ ‘ਤੇ ਉਸ ਦਾ ਬੁੱਤ ਪੰਜਾਬ ਵਿਚ ਆਉਣ ਤੋਂ ਗੁਰੇਜ਼ ਕ

ਚੰਡੀਗੜ੍ਹ   – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 33ਵੀਂ ਬਰਸੀ ‘ਤੇ ਉਸ ਦਾ ਬੁੱਤ ਪੰਜਾਬ ਵਿਚ ਆਉਣ ਤੋਂ ਗੁਰੇਜ਼ ਕਰੇ ਕਿਉਂਕਿ ਕਾਂਗਰਸ ਪਾਰਟੀ ਦੀ ਇਹ ਕਾਰਵਾਈ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਬਰਾਬਰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕਾਂਗਰਸ ਪਾਰਟੀਆਂ ਦੀਆਂ ਗਲਤੀਆਂ ਦੀ ਕਾਫੀ ਸਜ਼ਾ ਭੁਗਤੀ ਹੈ। ਪਿਛਲੇ ਸਮੇਂ ਦੌਰਾਨ ਸਿੱਖਾਂ ਨੇ ਵੀ ਕਾਂਗਰਸ ਪਾਰਟੀ ਹੱਥੋਂ ਵੱਡਾ ਸੰਤਾਪ ਹੰਢਾਇਆ ਹੈ ਅਤੇ ਜੇਕਰ ਹੁਣ ਉਹ ਪੰਜਾਬ ਵਿਚ ਇੰਦਰਾ ਗਾਂਧੀ ਦਾ ਬੁੱਤ ਲਾਉਂਦੇ ਹਨ ਤਾਂ ਇਸ ਦਾ ਮਤਲਬ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣਾ ਹੋਵੇਗਾ ਕਿਉਂਕਿ ਪੰਜਾਬ ਖਾਸ ਤੌਰ ‘ਤੇ ਸਿੱਖ ਭਾਈਚਾਰੇ ਨੇ ਇੰਦਰਾ ਗਾਂਧੀ ਕਾਰਨ ਬਹੁਤ ਨੁਕਸਾਨ ਉਠਾਇਆ ਹੈ। ਵਲਟੋਹਾ ਨੇ ਕਿਹਾ ਕਿ ਸਿੱਖ ਕਦੇ ਵੀ ਇੰਦਰਾ ਗਾਂਧੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਗੁਰਧਾਮਾਂ ਖਿਲਾਫ ਕੀਤੀ ਗਈ ਕਾਰਵਾਈ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ 1984 ਨਹੀਂ ਭੁੱਲ ਸਕਦਾ ਕਿਉਂਕਿ ਇਸ ਸਮੇਂ ਹੋਏ ਸਿੱਖ ਕਤਲੇਆਮ ਦੇ ਪਿੱਛੇ ਇਕਲੌਤਾ ਕਾਰਨ ਇੰਦਰਾ ਗਾਂਧੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿਚ ਇੰਦਰਾ ਗਾਂਧੀ ਦਾ ਬੁੱਤ ਲਾਉਣ ਦਾ ਐਲਾਨ ਸਿੱਖ ਭਾਈਚਾਰੇ ਲਈ ਵੱਡਾ ਝਟਕਾ ਹੈ, ਕਿਉਂਕਿ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Be the first to comment

Leave a Reply