ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਤੇ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆਂ ਗਿਆ

ਮੁਕੇਰੀਆਂ – ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਤੋਂ ਕੀਤੀ ਜਾ ਰਹੀ ਆਨਾਕਾਨੀ ਦੇ ਵਿਰੋਧ ‘ਚ ਕੁਲ ਹਿੰਦ ਕਿਸਾਨ ਸਭਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਭਾ ਦੇ ਜਨਰਲ ਸਕੱਤਰ ਅਸ਼ੋਕ ਮਹਾਜਨ ਤੇ ਪ੍ਰਧਾਨ ਧਿਆਨ ਸਿੰਘ ਨੇ ਕੀਤੀ, ਜਦੋਂ ਕਿ ਸੀ. ਪੀ. ਆਈ. ਐੱਮ. ਦੇ ਤਹਿਸੀਲ ਸਕੱਤਰ ਆਸ਼ਾ ਨੰਦ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਬੱਸ ਅੱਡੇ ਤੋਂ ਲੈ ਕੇ ਸਿਵਲ ਹਸਪਤਾਲ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ।

Be the first to comment

Leave a Reply

Your email address will not be published.


*