ਕਿਸਾਨ ਕਰਜ਼ਾ ਮੁਆਫੀ ਨੂੰ ਲੈ ਕੇ ਮਨਪ੍ਰੀਤ ਬਾਦਲ ਦਾ ਬਿਆਨ

ਚੰਡੀਗੜ੍ਹ  : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਤਾਬਕ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਰਜ਼ਾ 3 ਕਿਸ਼ਤਾਂ ‘ਚ ਮੁਆਫ ਕੀਤਾ ਜਾਵੇਗਾ ਅਤੇ ਇਸ ਦੀ ਪਹਿਲੀ 3600 ਕਰੋੜ ਦੀ ਕਿਸ਼ਤ ਸਹਿਕਾਰੀ ਬੈਂਕਾਂ ਨੂੰ ਨਵੰਬਰ ਮਹੀਨੇ ਤੱਕ ਦੇ ਦਿੱਤੀ ਜਾਵੇਗੀ। ਖਜ਼ਾਨਾ ਮੰਤਰੀ ਦਾ ਕਹਿਣਾ ਹੈ ਕਿ ਬਾਕੀ ਦੋ ਕਿਸ਼ਤਾਂ ‘ਚ ਕਮਰਸ਼ੀਅਲ ਬੈਂਕਾਂ ਅਤੇ ਆੜ੍ਹਤੀਆਂ ਨੂੰ ਬਾਅਦ ‘ਚ ਅਦਾਇਗੀ ਕੀਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ ਕਿਸਾਨ ਕਰਜ਼ਾ ਮੁਆਫੀ ਦਾ ਨੋਟੀਫਿਕੇਸ਼ਨ ਸਰਕਾਰ ਨੇ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਮਨਪ੍ਰੀਤ ਦਾ ਕਹਿਣਾ ਹੈ ਕਿ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨੇ ਕਵਾਇਤ ਸ਼ੁਰੂ ਕਰ ਦਿੱਤੀ ਹੈ ਅਤੇ ਸਰਕਾਰ ਵਲੋਂ ਪਹਿਲੀ ਕਿਸ਼ਤ ਅਦਾ ਕਰਨ ਨਾਲ ਲਗਭਗ 6 ਲੱਖ ਕਿਸਾਨਾਂ ਨੂੰ ਇਸ ਦਾ ਲਾਫ ਮਿਲੇਗਾ।

Be the first to comment

Leave a Reply