ਕੇਂਦਰ ਸਰਕਾਰ ਪ੍ਰਧਾਨ ਮੰਤਰੀ ਰਿਹਾਇਸ਼ੀ ਯੋਜਨਾ ਅਧੀਨ ਬਣਾਏਗੀ 1400 ਘਰ

ਨਵੀਂ ਦਿੱਲੀ— ਓਖੀ ਤੂਫਾਨ ਤੋਂ ਪ੍ਰਭਾਵਿਤ ਸੂਬਿਆਂ ਦੇ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਸੂਬਿਆਂ ਲਈ 325 ਕਰੋੜ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਪਿਛਲੇ ਮਹੀਨੇ ਆਏ ਇਸ ਚੱਕਰਵਰਤੀ ਤੂਫਾਨ ਨਾਲ ਕੇਰਲ, ਤਾਮਿਲਨਾਡੂ ਅਤੇ ਲਕਸ਼ਦੀਪ ਜ਼ਿਆਦਾ ਪ੍ਰਭਾਵਿਤ ਹੋਏ ਸਨ। ਪ੍ਰਧਾਨ ਮੰਤਰੀ ਮੋਦੀ ਦੇ ਆਰਥਿਕ ਪੈਕੇਜ ਦੇ ਐਲਾਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਰਿਹਾਇਸ਼ੀ ਯੋਜਨਾ ਅਧੀਨ 1400 ਘਰ ਬਣਾਏਗੀ। ਓਖੀ ਤੋਂ ਬਾਅਦ ਵਿਗੜੇ ਹਾਲਾਤਾਂ ਦੀ ਸਮੀਖਿਆ ਲਈ ਮੋਦੀ ਨੇ ਮੰਗਲਵਾਰ ਨੂੰ ਲਕਸ਼ਦੀਪ, ਤਾਮਿਲਨਾਡੂ ਅਤੇ ਕੇਰਲ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਵਰੱਤੀ, ਕੰਨਿਆਕੁਮਾਰੀ ਅਤੇ ਤਿਰੂਵਨੰਤਪੁਰਮ ‘ਚ ਤੂਫਾਨ ਤੋਂ ਬਾਅਦ ਰਾਹਤ ਕਾਰਜਾਂ ਦੀ ਵੀ ਸਮੀਖਿਆ ਕੀਤੀ।
ਇਸ  ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫਾਨ ਓਖੀ ‘ਚ ਗੰਭੀਰ ਰੂਪ ਨਾਲ ਪ੍ਰਭਾਵਿਤ ਕੰਨਿਆਕੁਮਾਰੀ ‘ਚ ਰਾਹਤ ਕਾਰਜਾਂ ਦੀ ਸਮੀਖਿਆ ਲਈ ਮੰਗਲਵਾਰ ਇਕ ਉਚ ਪੱਧਰੀ ਬੈਠਕ ਕੀਤੀ ਅਤੇ ਇਸ ਨਾਲ ਪੀੜਤ ਲਕਸ਼ਦੀਪ ਦਾ ਦੌਰਾ ਕਰਨ ਤੋਂ ਬਾਅਦ ਹਵਾਈ ਫੌਜ ਦੇ ਜਹਾਜ਼ ‘ਚ ਇਥੇ ਪਹੁੰਚੇ।

Be the first to comment

Leave a Reply