ਕੇਜਰੀਵਾਲ ਤੇ ਲਾਲੂ ਯਾਦਵ ਦੇ ਬਚਆ ਚ ਅੱਗੇ ਆਏ ਸਤਰੂਘਨ ਸਿਨਹਾ

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) ਆਪਣੇ ਬਿਆਨਾਂ ਕਾਰਨ ਹਮੇਸ਼ਾ ਵਿਵਾਦ ‘ਚ ਰਹਿਣ ਵਾਲੇ ਅਭਿਨੇਤਾ ਅਤੇ ਲੋਕ ਸਭਾ ‘ਚ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਸ਼ਤਰੂਘਨ ਸਿਨਹਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਲਾਲੂ ਪ੍ਰਸਾਦ ਯਾਦਵ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਉਣ ਵਾਲਿਆਂ ਨੂੰ ਕਟਘਰੇ ‘ਚ ਖੜ੍ਹਾ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਇਨ੍ਹਾਂ ਦੋਸ਼ਾਂ ਦੇ ਸਬੂਤ ਵੀ ਦਿੱਤੇ ਜਾਣੇ ਚਾਹੀਦੇ ਹਨ। ਸ਼੍ਰੀ ਸਿਨਹਾ ਨੇ ਟਵੀਟ ਕਰ ਕੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਤਾਰੀਫ ਕਰਦੇ ਹੋਏ ਕਿਹਾ,”ਵਿਅਕਤੀਗਤ ਰੂਪ ਨਾਲ ਮੈਂ ਰਾਜਨੇਤਾਵਾਂ ਅਤੇ ਖਾਸ ਕਰ ਕੇ ਕੇਜਰੀਵਾਲ ਦੀ ਭਰੋਸੇਯੋਗਤਾ, ਸੰਘਰਸ਼ ਅਤੇ ਸਮਾਜ ਦੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਸਨਮਾਨ ਕਰਦਾ ਹਾਂ।”

Be the first to comment

Leave a Reply