ਕੈਨੇਡਾ ਦੇ ਸੂਬੇ ਓਨਟਾਰੀਓ ‘ਚ ਸੋਮਵਾਰ ਦੀ ਸਵੇਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ

ਓਨਟਾਰੀਓ – ਓਨਟਾਰੀਓ ਦੇ ਈਸਟ ਗਵਾਲਿੰਬੁਰੀ ਨੇੜੇ ਨਿਊਮਾਰਕੀਟ ‘ਚ ਦੋ ਕਾਰਾਂ ਦੀ ਆਪਸ ‘ਚ ਜ਼ਬਰਦਸਤ ਟੱਕਰ ਹੋ ਗਈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 6.00 ਵਜੇ ਦੇ ਕਰੀਬ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਇਹ ਹਾਸਦਾ ਓਨਟਾਰੀਓ ਦੇ ਹਾਈਵੇਅ-48 ‘ਤੇ ਵਾਪਰਿਆ। ਪੁਲਸ ਨੇ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ 20 ਸਾਲਾ ਡਰਾਈਵਿੰਗ ‘ਚ ਜਾਂ ਤਾਂ ਕਮਜ਼ੋਰ ਸੀ ਜਾਂ ਫਿਰ ਉਸ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਪੁਲਸ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਇਕ ਕਾਰ ਡਰਾਈਵਰ ਦੀ ਘਟਨਾ ਵਾਲੀ ਥਾਂ ‘ਤੇ ਹੀ ਮੌਤ ਹੋ ਗਈ। ਦੂਜੀ ਕਾਰ ‘ਚ ਸਵਾਰ 20 ਸਾਲਾ ਨੌਜਵਾਨ ਨਿਊਮਾਰਕੀਟ ਦਾ ਰਹਿਣ ਵਾਲਾ ਹੈ। ਉਹ ਵੀ ਹਾਦਸੇ ‘ਚ ਗੰਭੀਰ ਜ਼ਖਮੀ ਹੋਇਆ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਸ ਵਲੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਉਸ ‘ਤੇ ਅਜੇ ਕਿਸੇ ਤਰ੍ਹਾਂ ਦੇ ਦੋਸ਼ ਨਹੀਂ ਲਾਏ ਗਏ ਹਨ।

Be the first to comment

Leave a Reply