ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਆਪਣਾ ਅਹੁਦਾ ਮੁੜ ਸੰਭਾਲਿਆ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਨਾ ਨਾ ਕਰਦੇ ਆਪਣਾ ਅਹੁਦਾ ਮੁੜ ਸੰਭਾਲ ਲਿਆ ਹੈ। ਹਾਲਾਂਕਿ, ਦੋ ਦਿਨ ਪਹਿਲਾਂ ਸੁਰੇਸ਼ ਕੁਮਾਰ ਨੇ ਸੀ.ਐੱਮ. ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਜਦੋਂ ਤਕ ਹਾਈ ਕੋਰਟ ਵੱਲੋਂ ਅੰਤਮ ਫੈਸਲਾ ਸੁਣਾਉਣ ਤਕ ਰੁਕਣਾ ਚਾਹੀਦਾ ਹੈ। ਪਰ ਸੁਰੇਸ਼ ਕੁਮਾਰ ਨੇ ਸੋਮਵਾਰ ਨੂੰ ਆਪਣੇ ਦਫ਼ਤਰ ਵਿੱਚ ਮੁੜ ਤੋਂ ਕੰਮ ਕਾਜ ਵੇਖਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 14 ਫ਼ਰਵਰੀ ਨੇ ਸਿੰਗਲ ਬੈਂਚ ਦੇ ਸੁਰੇਸ਼ ਕੁਮਾਰ ਨੂੰ ਮੁੱਖ ਪ੍ਰਿੰਸੀਪਲ ਸਕੱਤਰ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ‘ਤੇ ਰੋਕ ਲਾ ਦਿੱਤੀ। ਸਟੇਅ ਤੋਂ ਬਾਅਦ ਮਾਮਲਾ ਉੱਚ ਅਦਾਲਤ ਦੇ ਡਬਲ ਬੈਂਚ ਕੋਲ ਸੁਣਵਾਈ ਅਧੀਨ ਹੈ ਤੇ ਅਗਲੀ ਤਾਰੀਖ਼ 17 ਅਪ੍ਰੈਲ ਰੱਖੀ ਗਈ ਹੈ। ਬੀਤੀ 17 ਜਨਵਰੀ ਨੂੰ ਸੁਰੇਸ਼ ਕੁਮਾਰ ਦੀ ਮੁੱਖ ਪ੍ਰਮੁੱਖ ਸਕੱਤਰ ‘ਤੇ ਹੋਈ ਨਿਯੁਕਤੀ ਨੂੰ ਹਾਈ ਕੋਰਟ ਦੇ ਇਕਹਿਰੇ ਬੈਂਚ ਨੇ ਰੱਦ ਕਰ ਦਿੱਤਾ ਸੀ। ਜਿਸ ਤੋਂ ਤੁਰੰਤ ਬਾਅਦ ਕੈਪਟਨ ਅਮਰਿੰਦਰ ਨੇ ਜੰਗੀ ਪੱਧਰ ‘ਤੇ ਆਪਣੇ ਜਰਨੈਲ ਦੀ ਵਾਪਸੀ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਸਨ।

Be the first to comment

Leave a Reply