ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਸ਼ਟਰੀ ਖੇਤੀ ਕਰਜ਼ਾ ਮੁਆਫੀ ਸਕੀਮ ਤਿਆਰ ਕਰਨ ਲਈ ਕੇਂਦਰ-ਰਾਜ ਕਮੇਟੀ ਸਥਾਪਤ ਕਰਨ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ।
ਸਵਾਮੀਨਾਥਨ ਕਮੇਟੀ ਦੀ ਰਿਪੋਟਰ ਮੁਕੰਮਲ ਰੂਪ ਵਿਚ ਪ੍ਰਵਾਨ ਕੀਤੇ ਜਾਣ ਦੀ ਮਹੱਤਤਾ ਉੱਪਰ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਗਵਰਨਿੰਗ ਕਾਉਂਸਲ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਖੇਤੀ ਕਰਜ਼ੇ ਮੁਆਫ਼ ਕਰਨ ਦਾ ਮੁੱਦਾ ਵਿਚਾਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੀ ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਇਹ ਵਿਚਾਰ ਪ੍ਰਗਟ ਕੀਤੇ। ਸਹਿਕਾਰੀ ਸੰਘਵਾਦ ਦੀ ਭਾਵਨਾ ਅਨੁਸਾਰ ਕੇਂਦਰ ਵੱਲੋਂ ਸੂਬਿਆਂ ਨੂੰ ਹੋਰ ਜਿਆਦਾ ਸ਼ਕਤੀਆਂ ਦਿੱਤੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਮਨਾਉਣ ਲਈ ਕੇਂਦਰੀ ਸਹਾਇਤਾ ਦਿੱਤੇ ਜਾਣ ਦੀ ਮੰਗ ਦੁਹਰਾਈ ਉਨ•ਾਂ ਨੇ ਅਮਿੰਤਸਰ ਦੇ ਜਲਿਆਂਵਾਲ•ਾ ਬਾਗ਼ ਵਿਖੇ ਕਤਲੇਆਮ ਦੀ ਅਗਲੇ ਸਾਲ ਮਨਾਈ ਜਾ ਰਹੀ ਸ਼ਤਾਬਦੀ ਵਾਸਤੇ ਵੀ ਕੇਂਦਰੀ ਸਹਾਇਤਾ ਦੀ ਮੰਗ ਕੀਤੀ। ਦੇਸ਼ ਵੱਲੋਂ ਗਾਂਧੀ ਜੀ ਦਾ 150ਵਾਂ ਜਨਮ ਦਿਵਸ ਮਨਾਏ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2019 ਸਮੁੱਚੇ ਦੇਸ਼ ਲਈ ਇਤਿਹਾਸਕ ਵਰ•ਾ ਹੈ। ਉਨ•ਾਂ ਨੇ ਵੱਖ-ਵੱਖ ਸਮਾਰੋਹਾਂ ਨੂੰ ਮਨਾਉਣਾ ਯਕੀਨੀ ਬਨਾਉਣ ਵਾਸਤੇ ਸਮੂਹਿਕ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।