ਕੈਪਟਨ ਸਰਕਾਰ ਅਕਾਲੀ-ਭਾਜਪਾ ਦੇ ਅਸਫਲ ਪ੍ਰਾਜੈਕਟ ‘ਚ ਨਵੀਂ ਜਾਨ ਫੁਕੇਗੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਤਸਰ ਦੇ ਬੱਸ ਰੈਪਿਡ ਟਰਾਂਸਪੋਰਟ ਸਿਸਟਮ (ਬੀ.ਆਰ.ਟੀ.ਐਸ) ਗਲਿਆਰੇ ਦੀ ਸਾਂਭ-ਸੰਭਾਲ ਅਤੇ ਚਲਾਉਣ ਲਈ ਜਨਤਕ ਨਿੱਜੀ ਭਾਈਵਾਲੀ ਮਾਡਲ ਉੱਤੇ ਕਾਰਜ ਕਰਨ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਨੂੰ ਅਧਿਕਾਰਤ ਕੀਤਾ ਹੈ | ਇਸ ਪ੍ਰਾਜੈਕਟ ਨੂੰ ਹੁਣ ਕਾਂਗਰਸ ਸਰਕਾਰ ਨੇ ਉਜਾਗਰ ਕਰਨ ਦਾ ਫੈਸਲਾ ਕੀਤਾ ਹੈ ਜਦਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਇਸ ਨੂੰ ਸਹੀ ਢੰਗ ਨਾਲ ਸ਼ੁਰੂ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਸੀ| ਪੀ.ਆਈ.ਡੀ.ਬੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ 35ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੁਧਿਆਣਾ, ਮੋਹਾਲੀ ਅਤੇ ਅੰਮਿ੍ਤਸਰ ਵਿਖੇ ਕਨਵੈਨਸ਼ਨ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਵਿਖੇ ਇਕ ਮਨੋਰੰਜਨ ਕੇਂਦਰ ਦੀ ਵੀ ਪ੍ਰਵਾਨਗੀ ਦਿੱਤੀ ਹੈ ਜਿਨ੍ਹਾਂ ਦਾ ਕੰਮ ਕ੍ਰਮਵਾਰ ਗਲਾਡਾ, ਗਮਾਡਾ, ਏ.ਡੀ.ਏ. ਅਤੇ ਗਲਾਡਾ ਵੱਲੋਂ ਕੀਤਾ ਜਾਵੇਗਾ| ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਨਵੈਨਸ਼ਨ ਕੇਂਦਰਾਂ ਵਿਚ ਇਕ ਹੋਟਲ ਦੀ ਸਹੂਲਤ ਵਾਸਤੇ ਵੀ ਮੁੱਖ ਸਕੱਤਰ ਵੱਲੋਂ ਪੇਸ਼ ਕੀਤੇ ਇਕ ਪ੍ਰਸਤਾਵ ‘ਤੇ ਸਹਿਮਤੀ ਦੇ ਦਿੱਤੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਨਿੱਜੀ ਭਾਈਵਾਲੀ ਹੇਠ ਇਸ ਪ੍ਰਾਜੈਕਟ ਨੂੰ ਚਲਾਉਣ ਲਈ ਤਿੰਨ ਮਹੀਨੇ ਦੇ ਅੰਦਰ ਅੰਦਰ ਬੋਲੀ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ|ਬੀ.ਆਰ.ਟੀ.ਐਸ ਪ੍ਰਾਜੈਕਟ ਅੰਮਿ੍ਤਸਰ ਦੇ ਸਬੰਧ ਵਿਚ ਸਥਾਨਕ ਸਰਕਾਰ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਵੇਂ ਪਿਛਲੀ ਸਰਕਾਰ ਨੇ ਇਸ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਪਰ ਮੌਜੂਦਾ ਸਰਕਾਰ ਨੇ ਇਸ ਪ੍ਰਾਜੈਕਟ ਤੋਂ ਲੋਕਾਂ ਵਾਸਤੇ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਨ ਦਾ ਫੈਸਲਾ ਕੀਤਾ ਹੈ ਕਿਉਾਕਿ ਇਸ ‘ਤੇ ਪਹਿਲਾਂ ਹੀ ਬਹੁਤ ਸਾਰਾ ਪੈਸਾ ਖਰਚ ਹੋ ਚੁੱਕਾ ਹੈ| ਮੁੱਖ ਮੰਤਰੀ ਨੇ ਅੰਮਿ੍ਤਸਰ ਦੇ ਬੀ.ਆਰ.ਟੀ.ਐਸ ਨੂੰ 15 ਅਪ੍ਰੈਲ, 2018 ਤੱਕ ਪੂਰੀ ਤਰ੍ਹਾਂ ਚਾਲੂ ਕਰਨ ਦੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਇਕ ਪਾਸੇ ਯਾਤਰੀਆਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਯਾਤਰਾ ਕਰਨ ਵਿਚ ਮਦਦ ਮਿਲੇ ਅਤੇ ਇਸ ਦੇ ਨਾਲ ਹੀ ਦੂਜੇ ਪਾਸੇ ਵਾਹਨਾਂ ਦੀ ਆਵਾਜਾਈ ਵਿਚ ਕਮੀ ਆਵੇ| ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਬੀ.ਆਰ.ਟੀ.ਐਸ. ਨੂੰ ਸੁਚਾਰੂ ਤੌਰ ‘ਤੇ ਲਾਗੂ ਕਰਨ ਲਈ ਪੁਲਾਂ ਦੇ ਨਿਰਮਾਣ ਦਾ ਕੰਮ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ |

Be the first to comment

Leave a Reply