ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤਾ ਗਿਆ ਕਰਜ਼ਾ ਮੁਆਫੀ ਦਾ ਵਾਅਦਾ ਹਰ ਹਾਲਤ ‘ਚ ਪੂਰਾ ਕਰੇਗੀ – ਜਾਖੜ

ਚੰਡੀਗੜ੍ਹ (ਭੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤਾ ਗਿਆ ਕਰਜ਼ਾ ਮੁਆਫੀ ਦਾ ਵਾਅਦਾ ਹਰ ਹਾਲਤ ‘ਚ ਪੂਰਾ ਕਰੇਗੀ। ਅੱਜ ਇਥੇ ਪਾਰਟੀ ਦੇ ਉਪ ਪ੍ਰਧਾਨਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਕਾਲੀ-ਭਾਜਪਾ ਤੇ ‘ਆਪ’ ਜਾਣਬੁੱਝ ਕੇ ਇਸ ਸਬੰਧੀ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਦੇ ਮਾਮਲੇ ‘ਚ ਕਾਂਗਰਸ ਪਾਰਟੀ ਦਾ ਸਟੈਂਡ ਬਹੁਤ ਸਪੱਸ਼ਟ ਹੈ ਤੇ ਪੰਜਾਬ ਦੇ ਬਜਟ ‘ਚ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਅਜਿਹਾ ਹੱਲ ਲੱਭਿਆ ਜਾ ਰਿਹਾ ਹੈ ਜਿਸ ਨਾਲ ਮੌਜੂਦਾ ਕਰਜ਼ੇ ਦੇ ਖਾਤਮੇ ਦੇ ਨਾਲ-ਨਾਲ ਭਵਿੱਖ ‘ਚ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕੀਤਾ ਜਾਵੇਗਾ।

Be the first to comment

Leave a Reply