ਕੋਟਕਪੁਰਾ ‘ਚ ‘ਆਪ’ ਦੀ ਕਿਸਾਨ ਸੰਮੇਲਨ ਅੱਜ

ਚੰਡੀਗੜ੍ਹ –  :ਦੇਸ਼ ਅਤੇ ਸੂਬਾ ਸਰਕਾਰਾਂ ਵਲੋਂ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕਰਜ਼ ਮਾਫੀ ਲਈ ਕੀਤੇ ਜਾ ਰਹੇ ਪਖਪਾਤ ਖਿਲਾਫ ਆਮ ਆਦਮੀ ਪਾਰਟੀ ਵਲੋਂ ਬੁੱਧਵਾਰ 20 ਸਤੰਬਰ ਨੂੰ ਕੋਟਕਪੁਰਾ ‘ਚ ‘ਵਿਸ਼ਵਾਸ਼ਘਾਤ ਦਾ ਪਰਦਾਫਾਸ਼’ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ‘ਚ ਪਾਰਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਭਾਈਵਾਲ ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ‘ਆਪ’ ਦੇ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੋਟਕਪੁਰਾ ਤੋਂ ਵਿਧਾਇਕ ਅਤੇ ਕਿਸਾਨ ਤੇ ਖੇਤ ਮਜਦੂਰ ਸੰਘਰਸ਼ ਕਮੇਟੀ ਦੇ ਕਨਵੀਨਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਜਦਕਿ ਸਮੇਂ ਦੀਆਂ ਸਰਕਾਰਾਂ ਵਲੋਂ ਲੰਮੇ ਸਮੇਂ ਤੋਂ ਥੋਪੀਆਂ ਜਾ ਰਹੀਆਂ ਖੇਤੀ-ਖੇਤਰ ਵਿਰੋਧੀ ਨੀਤੀਆਂ ਕਾਰਨ ਇਹ ਵਰਗ ਆਰਥਿਕ ਤੌਰ ‘ਤੇ ਬੁਰੀ ਤਰਾਂ ਟੁੱਟ ਚੱਕਿਆ ਹੈ ਅਤੇ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੋਇਆ ਪਿਆ ਹੈ। ਸੰਧਵਾਂ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਰਕਾਰਾਂ ਚੰਦ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਖੇਤੀ ਸੈਕਟਰ ‘ਤੇ ਨਿਰਭਰ ਕਿਸਾਨਾਂ, ਮਜਦੂਰਾਂ ਅਤੇ ਆਮ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਖੇਤੀ ਸੈਕਟਰ ਤੋਂ ਬਾਹਰ ਕਰਨ ਦੀਆਂ ਸਾਜਿਸ਼ਾਂ ਘੜਦੀਆਂ ਆ ਰਹੀਆਂ ਹਨ। ਜਿਸਦੇ ਨਤੀਜੇ ਵਜੋਂ ਦੇਸ਼ ਦੇ 17 ਸੂਬਿਆਂ ਦੇ ਔਸਤਨ ਕਿਸਾਨ ਪਰਿਵਾਰਾਂ ਦੀ ਔਸਤਨ ਮਾਸਿਕ ਆਮਦਨੀ ਕੇਵਲ 1666 ਰੁਪਏ ਤੱਕ ਸਿਮਟ ਗਈ ਹੈ। ਉਨਾਂ ਕਿਹਾ ਕਿ ਇਕ ਪਾਸੇ ਵੱਡੇ ਘਰਾਣਿਆਂ ਦੇ ਅਰਬਾਂ ਰੁਪਏ ਦੇ ਕਰਜ਼ ਕੇਂਦਰ ਸਰਕਾਰ ਖੁਦ ਮਾਫ ਕਰ ਰਹੀ ਹੈ ਦੂਜੇ ਪਾਸੇ ਕਿਸਾਨਾਂ ਦੇ ਕਰਜ ਮਾਫ ਕਰਨ ਦੀ ਜਿੰਮੇਵਾਰੀ ਰਾਜਾ ਸਰਕਾਰਾਂ ‘ਤੇ ਸੁੱਟੀ ਜਾ ਰਹੀ ਹੈ।

Be the first to comment

Leave a Reply