ਕੌਮਾਂਤਰੀ ਮਾਂ ਦਿਵਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ

ਮੋਗਾ – 13 ਮਈ ਕੌਮਾਂਤਰੀ ਮਾਂ ਦਿਵਸ ਮੌਕੇ ਅੱਜ ਮੋਗਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਸਿਵਲ ਹਸਪਤਾਲ ਮੋਗਾ ਵਿਖੇ ਖ਼ੂਨਦਾਨ ਕਰਨ ਤੋਂ ਪਹਿਲਾਂ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੁੰਦੀ ਹੈ । ਇਸ ਮੌਕੇ ਪ੍ਰੋਫੈਸਰ ਮੋਹਨ ਸਿੰਘ ਦੀ ਕਵਿਤਾ ਦੀਆਂ ਇਹ ਸਤਰਾਂ ਵੀ ਪੜ੍ਹੀਆਂ ਗਈਆਂ ਜਿਸ ਵਿੱਚ ਲਿਖਿਆ ਗਿਆ ਹੈ ਕਿ ” ਮਾਂ ਵਰਗਾ ਘਣਛਾਵਾਂ ਬੂਟਾ ਮੈਨੂੰ ਨਜ਼ਰ ਨਾ ਆਏ ,
ਜਿਸ ਤੋਂ ਲੈ ਕੇ ਛਾਂ ਉਧਾਰੀ, ਰੱਬ ਨੇ ਸੁਰਗ ਬਣਾਏ ” । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਲੀਮੈਂਟਰੀ ਟੀਚਰ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਵੀ ਉਤਸ਼ਾਹ ਨਾਲ ਖੂਨਦਾਨ ਕੀਤਾ । ਇਸ ਮੌਕੇ ਹੋਰਨਾਂ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ
ਮਹਿੰਦਰਪਾਲ ਸਿੰਘ ਲੂਬਾ , ਗੁਰਬਚਨ ਸਿੰਘ ਗਗੜਾ , ਜਗਤਾਰ ਸਿੰਘ ਜਾਨੀਅਾਂ , ਮਾਸਟਰ ਹਰਭਿੰਦਰ ਸਿੰਘ , ਕੇਵਲ ਕ੍ਰਿਸ਼ਨ ਅਾਦਿ ਨੇ ਵੀ ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ।