ਕੰਪਿਊਟਰ ਅਧਿਆਪਕਾਂ ਵਲੋਂ ਵੋਟਾਂ ਨਾਲ ਸਬੰਧਤ ਕੰਮਾਂ ਦੇ ਬਾਈਕਾਟ ਦਾ ਐਲਾਨ

ਭੁਲੱਥ – ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲਾ ਕਪੂਰਥਲਾ ਇਕਾਈ ਨੇ ਅੱਜ ਸਬ ਡਵੀਜ਼ਨ ਕੰਪਲੈਕਸ ਭੁਲੱਥ ਵਿਖੇ ਆਪਣੇ ਭਰਵੇਂ ਇਕੱਠ ਦੌਰਾਨ ਪ੍ਰਸ਼ਾਸਨ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਵੋਟਾਂ ਸਬੰਧੀ ਡਾਟਾ ਫੀਡਿੰਗ ਲਈ ਲਗਾਈਆਂ ਗਈਆਂ ਗੈਰ ਵਿੱਦਿਅਕ ਡਿਊਟੀਆਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ। ਇਹ ਐਲਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਰੁਦੀਪ ਸਿੰਘ ਸੈਦਪੁਰ, ਜ਼ਿਲਾ ਪ੍ਰਧਾਨ ਰਮਨ ਸ਼ਰਮਾ ਤੇ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਰੁਨਦੀਪ ਸਿੰਘ ਸੈਦਪੁਰ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰੀ-ਬੋਰਡ ਅਤੇ ਸਾਲਾਨਾ ਬੋਰਡ ਪ੍ਰੀਖਿਆਵਾਂ ਦੇ ਨਜ਼ਦੀਕ ਹੋਣ ਕਾਰਨ ਇਹ ਗੈਰ-ਵਿਦਿਅਕ ਡਿਊਟੀਆਂ ਲਗਾਉਣੀਆਂ ਬਿਲਕੁਲ ਗਲਤ ਹਨ। ਉਨ੍ਹਾਂ ਦਸਿਆ ਕਿ ਸਿੱਖਿਆ ਵਿਭਾਗ ਵਲੋਂ ਲਗਾਤਾਰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੰਪਿਊਟਰ ਅਧਿਆਪਕਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਨਾ ਲਗਾਈਆਂ ਜਾਣ। ਇਸ ਲਈ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਕਪੂਰਥਲਾ ਦੇ ਸਮੂਹ ਕੰਪਿਊਟਰ ਅਧਿਆਪਕ ਇਨ੍ਹਾਂ ਗੈਰ-ਵਿਦਿਅਕ ਡਿਊਟੀਆਂ ਦਾ ਸੰਪੂਰਨ ਬਾਈਕਾਟ ਕਰਨ ਦਾ ਐਲਾਨ ਕਰਦੇ ਹਨ।

Be the first to comment

Leave a Reply