ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਦੀ ਯਾਦ ‘ਚ ਸਮਾਗਮ ਸ਼ੁਰੂ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਸ਼ੁਰੂ ਹੋ ਗਏ ਹਨ। ਵੱਖ ਵੱਖ ਪਾਰਟੀਆਂ ਦੇ ਆਗੂ ਸ਼ਹੀਦਾਂ ਨੂੰ ਸਿਜਦਾ ਕਰ ਰਹੇ ਹਨ । ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕਰਵਾਈ । ਕੌਮੀ ਸਮਾਰਕ ਨੂੰ ਲੋਕ ਅਰਪਣ ਕੀਤਾ ਗਿਆ। ਨੌਜਵਾਨਾਂ ਦੇ ਕਾਫ਼ਲੇ ਪੁੱਜ ਰਹੇ ਹਨ। ਅਕਾਲੀ ਦਲ, ਕਾਂਗਰਸ, ਮਾਰਕਸੀ ਪਾਰਟੀਆਂ ਵੱਲੋਂ ਕਾਨਫ਼ਰੰਸਾਂ ਕੀਤੀਆਂ ਜਾ ਰਹੀਆਂ ਹਨ । ਬਸਪਾ, ਆਪ, ਭਾਜਪਾ ਆਗੂਆਂ ਨੇ ਸ਼ਰਧਾ ਦੇ ਫੁਲ ਭੇਟ ਕੀਤੇ ।