ਖਹਿਰਾ ਨੇ ਇਕ ਵਾਰ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹਦੇ ਹੋਏ ਬੋਲੇ ਵੱਡੇ ਹਮਲੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਵਾਰ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹਦੇ ਹੋਏ ਵੱਡੇ ਹਮਲੇ ਬੋਲੇ ਹਨ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਾਣਾ ਗੁਰਜੀਤ ਵਲੋਂ ਆਪਣੀ ਕੁਰਸੀ ਦੀ ਦੁਰਵਰਤੋਂ ਕਰਦੇ ਹੋਏ ਪੀ.ਐੱਸ.ਪੀ.ਸੀ.ਐੱਲ. ‘ਤੇ ਆਪਣੀ ਕੰਪਨੀ ਰਾਣਾ ਸ਼ੁਗਰਸ ਲਿਮਿਟਿਡ ਖਿਲਾਫ ਸੁਪਰੀਮ ਕੋਰਟ ਵਿਚ ਦਾਇਰ ਸਿਵਲ ਅਪੀਲ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਆਪਣੇ ਆਪ ਨੂੰ ਧਨਾਢ ਪਰਿਵਾਰ ਆਖਣ ਵਾਲਾ ਰਾਣਾ ਗੁਰਜੀਤ ਸਿੰਘ ਸਿਓਂਕ ਪਿੰਡ ਵਿਚ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰੀ ਬੈਠਾ ਹੈ।
ਖਹਿਰਾ ਮੁਤਾਬਕ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਣਾ ਗੁਰਜੀਤ ਸਿੰਘ ਵਲੋਂ ਸਿਓਂਕ ਪਿੰਡ ਦੀ ਸਰਕਾਰੀ ਜ਼ਮੀਨ ‘ਤੇ ਕੀਤੇ ਗਏ ਕਬਜ਼ੇ ਸੰਬੰਧੀ ਸਬੂਤ ਵੀ ਪੇਸ਼ ਕੀਤੇ ਸਨ ਪਰ ਬਾਵਜੂਦ ਇਸ ਦੇ ਕੈਪਟਨ ਨੇ ਰਾਣਾ ਖਿਲਾਫ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ‘ਤੇ ਹੀ ਰਾਣਾ ਗੁਰਜੀਤ ਸਿੰਘ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਿਹਾ ਹੈ।

Be the first to comment

Leave a Reply

Your email address will not be published.


*