ਖੇਡ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੀਤੇ ਸਨਮਾਨ ਚਿੰਨ੍ਹ ਭੇਟ

ਨਵੀਂ ਦਿੱਲੀ: ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮਦਿਨ ਮੌਕੇ ਖੇਡ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਅੱਜ ਰਾਸ਼ਟਰਪਤੀ ਭਵਨ ਵਿੱਚ ਕੀਤਾ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੱਥੇ ਖਿਡਾਰੀਆਂ ਨੂੰ ਆਪਣੇ ਹੱਥੀਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ।

ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਭਾਰਤ ਦੇ ਸਾਬਕਾ ਹਾਕੀ ਕਪਤਾਨ ਸਰਦਾਰ ਸਿੰਘ ਤੇ ਇੰਦਰ ਝਾਜਰੀਆ ਨੂੰ ਖੇਡਾਂ ਵਿੱਚ ਦੇਸ਼ ਦਾ ਸਰਬੋਤਮ ਇਨਾਮ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਪੰਜਾਬ ਦੀਆਂ ਧੀਆਂ ਹਰਮਨਪ੍ਰੀਤ ਕੌਰ ਤੇ ਖੁਸ਼ਬੀਰ ਕੌਰ ਸਮੇਤ 17 ਖਿਡਾਰੀਆਂ ਨੂੰ ਅਰਜੁਨ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਦੱਸਣਾ ਬਣਦਾ ਹੈ ਕਿ ਹਰਮਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ ਦੇ ਅੰਤਮ ਪੜਾਅ ਤਕ ਲਿਜਾਣ ਵਿੱਚ ਵੱਡਾ ਯੋਗਦਾਨ ਪਾਇਆ ਸੀ। ਖੁਸ਼ਬੀਰ ਕੌਰ ਉਹ ਭਾਰਤੀ ਅਥਲੀਟ ਹੈ ਜਿਸ ਨੇ ਵਿਸ਼ਵ ਓਲੰਪਿਕਸ ਦੇ 20 ਕਿਲੋਮੀਟਰ ਦੀ ਪੈਦਲ ਚਾਲ ਇਵੈਂਟ ਵਿੱਚ ਭਾਰਤ ਦਾ ਮਾਣ ਵਧਾਇਆ ਸੀ।

ਇਸ ਤੋਂ ਇਲਾਵਾ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਦੇ ਕੋਚ ਗੋਪੀਚੰਦ ਸਮੇਤ 7 ਕੋਚਾਂ ਨੂੰ ਦ੍ਰੋਣਾਚਾਰਿਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਿਲਾਇੰਸ ਜੀਓ ਨਾਲ ਟੈਲੀਕਾਮ ਸੈਕਟਰ ਵਿੱਚ ਤਹਿਲਕਾ ਮਚਾਉਣ ਵਾਲੇ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਨੂੰ ਰਾਸ਼ਟ੍ਰੀਆ ਖੇਲ ਪ੍ਰੋਤਸਾਹਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

Be the first to comment

Leave a Reply