ਖੇਤੀਬਾੜੀ ਅਫਸਰ ਡਾ. ਅਮਰੀਕਾ ਸਿੰਘ ਨੂੰ ਰਾਜ ਪੱਧਰੀ ਪ੍ਰਮਾਣ ਪੱਤਰ ਦੇ ਕੇ ਕੀਤਾ ਸਨਮਾਨਿਤ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਵੱਖ ਵਿਭਾਗਾਂ ਦੇ ਮਿਹਨਤੀ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਿਸਾਨੀ ਦੀ ਭਲਾਈ ਲਈ ਕੰਮ ਲੀਹ ਤੋਂ ਪਰੇ ਹੱਟਕੇ ਤਨਦੇਹੀ ਨਾਲ ਕੰਮ ਕਰਨ ਵਾਲੇ ਖੇਤੀਬਾੜੀ ਅਫਸਰ ਡਾ. ਅਮਰੀਕਾ ਸਿੰਘ ਨੂੰ ਰਾਜ ਪੱਧਰੀ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸਤੋਂ ਪਹਿਲਾਂ ਉਨ੍ਹਾਂ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਵੀ ਸੂਬਾ ਪੱਧਰੀ ਕਿਸਾਨ ਮੇਲੇ ਵਿੱਚ ਸਨਮਾਤ ਕੀਤਾ ਜਾ ਚੁੱਕਾ ਹੈ। ਡਾ. ਅਮਰੀਕ ਸਿੰਘ ਗੁਰਦਾਸਪੁਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਦੀ ਭਲਾਈ ਲਈ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਵਿਭਾਗ ਦੇ ਦੂਜੇ ਮੁਲਾਜ਼ਮਾਂ ਤੋਂ ਵੱਖਰੇ ਸਮੇਂ ਦੇ ਹਾਣੀ ਬਣਕੇ ਕਿਸਾਨੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਜਿੱਥੇ ਇਲਾਕੇ ਦੇ ਕਿਸਾਨਾਂ ਲਈ ਮੰਡੀਕਰਨ ਦੀ ਸਮੱਸਿਆ ਦਾ ਹੱਲ ਕਰ ਰਹੇ ਹਨ ਉੱਥੇ ਹੀ ਸ਼ੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰਕੇ ਕਿਸਾਨਾਂ ਨੂੰ ਡਿਜ਼ੀਟਲ ਪਲੇਟਫਾਰਮ ਨਾਲ ਜੁੜਿਆ ਹੈ। ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ।

Be the first to comment

Leave a Reply