ਗੁਰਦਵਾਰਾ ਨਾਨਕਸਰ ਚੰਡੀਗੜ ਵਿਖੇ 42ਵਾਂ ਸਲਾਨਾ ਗੁਰਮਤਿ ਸਮਾਗਮ ਸਮਾਪਤ

ਚੰਡੀਗੜ- ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਵਿੱਚ ਗੁਰਦਵਾਰਾ ਨਾਨਕਸਰ ਸੈਕਟਰ-28, ਚੰਡੀਗੜ• ਵਿਖੇ ਕਰਵਾਏ 42ਵੇਂ ਸਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪਟ ਪਾਠਾਂ ਦੇ ਭੋਗ ਪਾਏ ਗਏ ਅਤੇ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਉਘੇ ਵਿਦਵਾਨਾਂ ਨੇ ਸੰਗਤਾਂ ਨੂੰ ਗੁਰੂ ਜਸ ਸੁਣਾਕੇ ਨਿਹਾਲ ਕੀਤਾ। ਇਹ ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਸਾਹਿਬ ਦੇ ਮੁੱਖੀ ਸੰਤ ਬਾਬਾ ਗੁਰਦੇਵ ਸਿੰਘ ਨਾਨਕਸਰ ਅਤੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਇਸ ਮਹਾਨ ਸਮਾਗਮ 5 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪਟ ਪਾਠਾਂ ਨਾਲ ਪ੍ਰਾਰੰਭ ਹੋਏ ਜਿਨਾਂ ਦੇ ਭੋਗ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ।
ਉਨਾਂ ਦੱਸਿਆ ਕਿ ਇੰਨਾਂ ਸਮਾਗਮਾਂ ਦੌਰਾਨ ਨਾਮ-ਸਿਮਰਨ ਵੀ ਕੀਤਾ ਗਿਆ ਅਤੇ ਵਿਸ਼ੇਸ਼ ਦੀਵਾਨਾਂ ਵਿੱਚ ਹੋਰਨਾਂ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਸੋਢੀ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਗੁਰਚਰਨ ਸਿੰਘ ਰਸੀਆ, ਮਹੰਤ ਕੁਲਦੀਪ ਸਿੰਘ ਹਜੂਰੀ ਰਾਗੀ ਨਾਨਕਸਰ, ਸ੍ਰੀ ਸਵਾਮੀ ਸੰਪੂਰਨ ਨੰਦ, ਬਾਬਾ ਸਰਦਾਰਾ ਸਿੰਘ ਨਾਨਕਸਰ, ਭਾਈ ਧਰਮਿੰਦਰ ਸਿੰਘ ਨਾਨਕਸਰ, ਭਾਈ ਮਨਪ੍ਰੀਤ ਸਿੰਘ ਜਗਾਧਰੀ, ਭਾਈ ਸੁਰਿੰਦਰ ਸਿੰਘ ਦਿੱਲੀ ਦੇ ਰਾਗੀ ਜਥੇ ਸਮੇਤ ਕਥਾ ਵਾਚਕ ਭਾਈ ਸੁਰਿੰਦਰ ਸਿੰਘ ਗੌਰੀ ਦੁਬਈ, ਭਾਈ ਬਖਸ਼ੀਸ਼ ਸਿੰਘ ਹਜੂਰ ਸਾਹਿਬ ਅਤੇ ਭਾਈ ਨਰੈਣ ਸਿੰਘ ਮੁਜ਼ੱਫ਼ਰਨਗਰ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਅਤੇ ਸੰਤ ਬਾਬਾ ਗੁਰਦੇਵ ਸਿੰਘ ਨਾਨਕਸਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅੱਜ ਦੇ ਦੌਰ ਵਿੱਚ ਆਪਣੇ ਬੱਚਿਆਂ ਨੂੰ ਗੁਰੂ ਨਾਲ ਜੋੜਨ ਲਈ ਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੱਚ ਦੇ ਮਾਰਗ ‘ਤੇ ਚੱਲਦਿਆਂ ਹੋਇਆਂ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਹੋਰਨਾਂ ਤੋਂ ਇਲਾਵਾ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਭਾਰਤ ਦੇ ਵਧੀਕ ਸਾਲਿਸਟਰ ਜਨਰਲ ਤੇ ਸਾਬਕਾ ਸੰਸਦ ਮੈਂਬਰ ਸੱਤਪਾਲ ਜੈਨ, ਵਿਧਾਇਕ ਬਲਬੀਰ ਸਿੰਘ ਸਿੱਧੂ, ਬੀਜੇਪੀ ਚੰਡੀਗੜ• ਦੇ ਪ੍ਰਧਾਨ ਸੰਜੇ ਟੰਡਨ, ਬ੍ਰਹਮ ਕੁਮਾਰੀ ਸੰਸਥਾ ਤੋਂ ਪੂਨਮ ਭੈਣਜੀ, ਬਾਬਾ ਜੀਤ ਸਿੰਘ, ਦਰਸ਼ਨ ਸਿੰਘ ਸਿੱਧੂ, ਕਾਂਗਰਸੀ ਨੇਤਾ ਗੁਰਸ਼ਰਨ ਸਿੰਘ ਰਿਆੜ, ਜਥੇਦਾਰ ਪ੍ਰਿਤਪਾਲ ਸਿੰਘ, ਮਾਸਟਰ ਗੁਰਚਰਨ ਸਿੰਘ ਗਾਲਬ, ਮੋਹਨ ਸਿੰਘ ਸ਼ਿਮਲਾ, ਮਨਜੀਤ ਸਿੰਘ ਕਲਸੀ ਆਦਿ ਨੇ ਵੀ ਹਾਜ਼ਰੀ ਭਰੀ।