ਗੁਰਦਾਸਪੁਰ ਲੋਕ ਸਭਾ ਦੀ ਜਿਮਨੀ ਚੋਣ ਨੂੰ ਲੈਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਸਰਗਰਮੀ ਤੇਜ ਕਰ ਦਿੱਤੀ

ਚੰਡੀਗੜ੍ਹ  : ਗੁਰਦਾਸਪੁਰ ਲੋਕ ਸਭਾ ਦੀ ਜਿਮਨੀ ਚੋਣ ਨੂੰ ਲੈਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਨੇ ਸਰਗਰਮੀ ਤੇਜ ਕਰ ਦਿੱਤੀ ਹੈ । ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ । ਦਰਅਸਲ ਕਾਂਗਰਸ ਸਰਕਾਰ ਵੱਲੋਂ ਆਪਣੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਈ ਮੁੱਦਿਆਂ ਤੇ ਬੈਕਫੁੱਟ ਤੇ ਚਲੇ ਜਾਣ ਕਰਕੇ ਵਿਰੋਧੀ ਧਿਰਾਂ ਆਪਣੀ ਵਾਪਸੀ ਨੂੰ ਲੈਕੇ ਆਸਵੰਦ ਨਜਰ ਆਉਣ ਲੱਗੀਆਂ ਨੇ ਤੇ ਸਭ ਤੋਂ ਪਹਿਲਾ ਿੲਮਤਿਹਾਨ ਆਉਣ ਵਾਲਾ ਹੈ ਗੁਰਦਾਸਪੁਰ ਲੋਕ ਸਭਾ ਦੀ ਜਿਮਨੀ ਚੋਣ ਦਾ । ਗੁਰਦਾਸਪੁਰ ਦੀ ਚੋਣ ਰਣਨੀਤੀ ਨੂੰ ਲੈ ਕੇ ਚੰਡੀਗੜ੍ਹ ਵਿੱਚ ਭਾਜਪਾ ਦੇ ਕੋਰ ਕਮੇਟੀ ਮੈਂਬਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਵੱਖਰੇ ਤੌਰ ਤੇ ਬੈਠਕਾਂ ਕੀਤੀਆਂ ਗਈਆਂ ਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾੳੁਣ ਸਬੰਧੀ ਵਿਚਾਰ ਚਰਚਾ ਕੀਤੀ ਗਈ ।ੳੁਧਰ ਅਾਮ ਅਾਦਮੀ ਪਾਰਟੀ ਵੀ ਿੲਸੇ ਦਿਸ਼ਾ ਵਿੱਚ ਅੱਗੇ ਵੱਧ ਰਹੀ ਹੈ । ਗੁਰਦਾਸਪੁਰ ਵਿੱਚ ਪੰਜਾਬ ਅਾਪ ਦੇ ਪ੍ਰਧਾਨ ਭਗਵੰਤ ਮਾਨ, ੳੁੱਪ ਪ੍ਰਧਾਨ ਅਮਨ ਅਰੋੜਾ ਤੇ ਵਿਰੋਧੀ ਧਿਰ ਦੇ ਅਾਗੂ ਸੁਖਪਾਲ ਖਹਿਰਾ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ ਗੲੀ ।

Be the first to comment

Leave a Reply