ਗੁਰਦਾਸਪੁਰ ਜ਼ਿਮਨੀ ਚੋਣ : ਬਾਦਲ 1 ਅਤੇ 2 ਅਕਤੂਬਰ ਨੂੰ ਮੁੱਖ ਦਫਤਰ ਤੋਂ ਰਹਿਣਗੇ ਗੈਰ ਹਾਜ਼ਰ

ਚੰਡੀਗੜ੍ਹ  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ 1 ਅਤੇ 2 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿੱਚ ਨਹੀਂ ਬੈਠਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਗੁਰਦਾਸਪੁਰ ਜ਼ਿਮਨੀ ਚੋਣ ਵਿੱਚ ਲੱਗੀਆਂ ਹੋਈਆਂ ਹੋਣ ਕਰਕੇ ਅਤੇ ਪਾਰਟੀ ਦਫਤਰ ਦਾ ਸਟਾਫ ਵੀ ਗੁਰਦਾਸਪੁਰ ਵਿਖੇ ਤਾਇਨਾਤ ਹੋਣ ਕਰਕੇ ਇਹ ਫੈਸਲਾ ਲਿਆ ਗਿਆ ਹੈ ਕਿ ਸ. ਬਾਦਲ 1 ਅਤੇ 2 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਆਮ ਲੋਕਾਂ ਨੂੰ ਨਹੀਂ ਮਿਲਣਗੇ।

Be the first to comment

Leave a Reply