ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ 8 ਅਕਤੂਬਰ ਨੂੰ

ਮਿਲਾਨ  – ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਚੈਂਸਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦਿਹਾੜੇ ਨੂੰ ਸਮਰਪਿਤ ਸਮਾਗਮ 7 ਅਤੇ 8 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਜਿਸ ਦੋਰਾਨ 06 ਅਕਤੂਬਰ ਦਿਨ ਸ਼ੁਕੱਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 8 ਅਕਤੂਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਦੀਵਾਨਾਂ ਵਿੱਚ ਭਾਈ ਮਨਦੀਪ ਸਿੰਘ ਹੀਰਾਂ ਵਾਲਿਆਂ ਦਾ ਢਾਡੀ ਜੱਥਾ ਵਿਸ਼ੇਸ਼ ਤੌਰ ਤੇ ਪਹੁੰਚ ਰਿਹਾ ਹੈ। ਜੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਇਤਿਹਾਸਕ ਵਾਰਾਂ ਦੇ ਨਾਲ਼ ਨਿਹਾਲ ਕਰੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਮਿਆਣੀ, ਵਾਇਸ ਪ੍ਰਧਾਨ ਭਾਈ ਪ੍ਰੇਮ ਸਿੰਘ, ਸੈਕਟਰੀ ਭਾਈ ਬਲਜੀਤ ਸਿੰਘ, ਵਾਇਸ ਸੈਕਟਰੀ ਭਾਈ ਰਵਿੰਦਰ ਸਿੰਘ, ਖਜਾਨਚੀ ਭਾਈ ਮਨਜੀਤ ਸਿੰਘ, ਵਾਇਸ ਖਜਾਨਚੀ ਭਾਈ ਦਲਜੀਤ ਸਿੰਘ, ਭਾਈ ਸਤਬੀਰ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਪਰਮਜੀਤ ਸਿੰਘ ਲਵਲੀ ਵਲੋਂ ਇਲਾਕੇ ਦੀਆਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Be the first to comment

Leave a Reply

Your email address will not be published.


*